ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਕਿਸਾਨ: ਚੀਮਾ

05:05 AM Jun 02, 2025 IST
featuredImage featuredImage
ਪਿੰਡ ਜਨਾਲ ਵਿੱਚ ਪਾਈਪਲਾਈਨ ਦਾ ਨੀਂਹ ਪੱਥਰ ਰੱਖਦੇ ਹੋਏ ਹਰਪਾਲ ਸਿੰਘ ਚੀਮਾ।

ਰਣਜੀਤ ਸਿੰਘ ਸ਼ੀਤਲ

Advertisement

ਦਿੜ੍ਹਬਾ ਮੰਡੀ, 1 ਜੂਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਨੇੜਲੇ ਪਿੰਡ ਜਨਾਲ ਵਿੱਚ ਲਗਪਗ 2.20 ਕਰੋੜ ਰੁਪਏ ਦੀ ਲਾਗਤ ਨਾਲ ਪਾਈ ਜਾਣ ਵਾਲੀ 17 ਕਿਲੋਮੀਟਰ ਲੰਬੀ ਨਹਿਰੀ ਪਾਣੀ ਦੀ ਪਾਈਪਲਾਈਨ ਦਾ ਨੀਂਹ ਪੱਥਰ ਰੱਖਿਆ। ਵਿੱਤ ਮੰਤਰੀ ਨੇ ਕਿਹਾ ਕਿ ਇਸ ਪਾਈਪਲਾਈਨ ਦੇ ਮੁਕੰਮਲ ਹੋਣ ਨਾਲ ਲਗਪਗ 850 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ। ਧਰਤੀ ਹੇਠਲਾ ਪਾਣੀ ਬਚਾਉਣ ਦੇ ਮੱਦੇਨਜ਼ਰ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਹਲਕੇ ਵਿੱਚ ਸਿੱਧੀ ਬਿਜਾਈ ਵਾਲੇ ਖੇਤਰ ਵਿੱਚ ਪਿਛਲੇ ਸਾਲ ਵੀ ਵਾਧਾ ਹੋਇਆ ਸੀ ਤੇ ਇਸ ਸਾਲ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਨਹਿਰੀ ਪਾਣੀ ਦੀ ਇਕ ਇਕ ਬੂੰਦ ਕਿਸਾਨਾਂ ਦੇ ਖੇਤਾਂ ਤੱਕ ਪੁੱਜਦੀ ਕੀਤੀ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ, ਜਿਸ ਨਾਲ ਹਲਕਾ ਦਿੜ੍ਹਬਾ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ। ਧਰਤੀ ਹੇਠਲਾ ਪਾਣੀ ਬਚਾਉਣ ਦੇ ਮੱਦੇਨਜ਼ਰ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਹਲਕੇ ਵਿੱਚ ਸਿੱਧੀ ਬਿਜਾਈ ਵਾਲੇ ਖੇਤਰ ਵਿੱਚ ਪਿਛਲੇ ਸਾਲ ਵੀ ਵਾਧਾ ਹੋਇਆ ਸੀ ਤੇ ਇਸ ਸਾਲ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪਾਣੀ ਹੀ ਨਾ ਬਚਿਆ ਤਾਂ ਸੂਬੇ ਵਿੱਚ ਖੇਤੀ ਕਰਨੀ ਸੰਭਵ ਹੀ ਨਹੀਂ ਹੋਣੀ। ਸਰਕਾਰ ਵੱਲੋਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਹਾਈ ਸਿੱਧ ਹੋਣਗੇ। ਇਸ ਮੌਕੇ ਓਐੱਸਡੀ ਤਪਿੰਦਰ ਸਿੰਘ ਸੋਹੀ, ਹਰਪ੍ਰੀਤ ਸਿੰਘ ਸਰਪੰਚ, ਮਨਦੀਪ ਸਿੰਘ, ਗੁਰਤੇਜ ਸਿੰਘ, ਰਾਜ ਸਿੰਘ, ਨਵਦੀਪ ਕੌਰ, ਹਰਬਿਆਸ ਸਿੰਘ, ਹਰਪ੍ਰੀਤ ਕੌਰ, ਹਰਪਿੰਦਰ ਕੌਰ, ਸਿਮਰਜੀਤ ਸਿੰਘ, ਹਰਬੰਸ ਕੌਰ (ਸਾਰੇ ਪੰਚਾਇਤ ਮੈਂਬਰ) ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।

ਦਿੜ੍ਹਬਾ ਵਿੱਚ ਕਮਿਊਨਿਟੀ ਹਾਲ ਦਾ ਨੀਂਹ ਪੱਥਰ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸੇ ਲੜੀ ਤਹਿਤ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿੱਚ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਕਮਿਊਨਿਟੀ ਹਾਲ ਦਾ ਕੰਮ 6 ਮਹੀਨਿਆਂ ਵਿੱਚ ਮੁਕੰਮਲ ਕਰਵਾਇਆ ਜਾਵੇਗਾ ਤੇ ਇਸ ਦੀ ਸਮਰੱਥਾ 500 ਵਿਅਕਤੀਆਂ ਦੀ ਹੈ। ਉਨ੍ਹਾਂ ਦੱਸਿਆ ਕਿ ਦਿੜ੍ਹਬਾ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਤੇ ਗਰੀਬ ਲੋਕਾਂ ਦੀ ਚਿਰੋਕਣੀ ਮੰਗ ਸੀ ਕਿ ਖੁਸ਼ੀ-ਗਮੀ ਦੇ ਸਮਾਗਮ ਕਰਨ ਲਈ ਕੋਈ ਹਾਲ ਬਣਾਇਆ ਜਾਵੇ, ਜਿਸ ਦੇ ਮੱਦੇਨਜ਼ਰ ਅੱਜ ਇਸ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਾਲ ਦਾ ਵੱਡੀ ਗਿਣਤੀ ਲੋਕਾਂ ਨੂੰ ਫਾਇਦਾ ਹੋਵੇਗਾ, ਖਾਸਕਰ ਕੇ ਗ਼ਰੀਬ ਤੇ ਮੱਧਵਰਗੀ ਪਰਿਵਾਰ ਆਪਣੇ ਖੁਸ਼ੀ ਤੇ ਗਮੀ ਸਬੰਧੀ ਸਮਾਗਮ ਬਹੁਤ ਸੌਖਿਆਂ ਇੱਥੇ ਕਰ ਸਕਣਗੇ।

Advertisement

Advertisement