ਝੋਨੇ ਦੀ ਸਿੱਧੀ ਬਿਜਾਈ ਬਾਰੇ ਸਿਖਲਾਈ
04:55 AM May 10, 2025 IST
ਪੱਤਰ ਪ੍ਰੇਰਕ
ਯਮੁਨਾਨਗਰ, 9 ਮਈ
ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਦਾਮਲਾ ਵੱਲੋਂ ਕਿਸਾਨਾਂ ਨੂੰ ‘ਵਿਗਿਆਨਕ ਖੇਤੀ ਰਾਹੀਂ ਚੌਲਾਂ ਦੀ ਸਿੱਧੀ ਕਾਸ਼ਤ’ ਬਾਰੇ ਸਿਖਲਾਈ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਵਿਗਿਆਨ ਕੇਂਦਰ ਦੇ ਮੁੱਖ ਕੋਆਰਡੀਨੇਟਰ ਡਾ. ਸੰਦੀਪ ਰਾਵਲ ਨੇ ਖੇਤੀਬਾੜੀ ਵਿਸਥਾਰ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਗੱਲ ਕੀਤੀ ਅਤੇ ਪਾਣੀ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਾਣੀ ਜੀਵਨ ਦਾ ਅਨਿਖੜਵਾਂ ਅੰਗ, ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਨੂੰ ਝੋਨੇ ਦੀ ਕਾਸ਼ਤ ਲਈ ਵਿਗਿਆਨਕ ਤਰੀਕੇ ਅਪਣਾਉਣੇ ਚਾਹੀਦੇ ਹਨ। ਇਸ ਮੌਕੇ ਡਿਪਟੀ ਡਾਇਰੈਕਟਰ ਖੇਤੀਬਾੜੀ ਯਮੁਨਾਨਗਰ ਡਾ. ਆਦਿਤਿਆ ਡਬਾਸ ਤੇ ਖੇਤੀਬਾੜੀ ਅਫ਼ਸਰ ਡਾ. ਅਜੇ ਆਦਿ ਹਾਜ਼ਰ ਸਨ।
Advertisement
Advertisement