ਝੱਖੜ ਕਾਰਨ ਤਿਰੰਗੇ ਦਾ ਖੰਭਾ ਡਿੱਗਿਆ, ਨੌਜਵਾਨ ਦੀ ਮੌਤ
05:00 AM May 26, 2025 IST
ਪੱਤਰ ਪ੍ਰੇਰਕ
Advertisement
ਜਲੰਧਰ , 25 ਮਈ
ਬੀਤੀ ਸ਼ਾਮ ਸ਼ਹਿਰ ਵਿੱਚ ਆਏ ਤੇਜ਼ ਤੂਫ਼ਾਨ ਦੌਰਾਨ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਲਗਾਏ ਤਿਰੰਗੇ ਦਾ ਖੰਭਾ ਡਿੱਗਣ ਕਾਰਨ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਨੇੜਲੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 18 ਸਾਲਾ ਰਮੇਸ਼ ਵਜੋਂ ਹੋਈ ਹੈ, ਜੋ ਬਿਹਾਰ ਦਾ ਰਹਿਣ ਵਾਲਾ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਪੇਂਟਰ ਦਾ ਕੰਮ ਕਰਦਾ ਸੀ। ਉਹ ਸ਼ਨਿਚਰਵਾਰ ਸ਼ਾਮ ਨੂੰ ਆਪਣੇ ਦੋਸਤ ਨਾਲ ਕੰਮ ਤੋਂ ਵਾਪਸ ਆ ਰਿਹਾ ਸੀ। ਉਸ ਦਾ ਦੋਸਤ ਪੈਸੇ ਕਢਵਾਉਣ ਲਈ ਏਟੀਐਮ ਗਿਆ ਅਤੇ ਉਸ ਨੂੰ ਉੱਥੇ ਕਿਨਾਰੇ ਬਿਠਾ ਦਿੱਤਾ। ਇਸ ਦੌਰਾਨ, ਜਦੋਂ ਤੇਜ਼ ਤੂਫ਼ਾਨ ਆਇਆ ਅਤੇ ਖੰਭਾ ਉਸ ’ਤੇ ਡਿੱਗ ਪਿਆ।
Advertisement
Advertisement