ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰਾਂਸਪੋਰਟ ਦੇ ਮਸਲਿਆਂ ਬਾਰੇ ਚਰਚਾ

04:38 AM May 27, 2025 IST
featuredImage featuredImage
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਟਰਾਂਸਪੋਰਟ ਐਸੋਸੀਏਸ਼ਨ ਦੇ ਮੈਂਬਰ। -ਫੋਟੋ: ਓਬਰਾਏ

ਖੰਨਾ: ਅੱਜ ਇਥੇ ਖੰਨਾ ਟਰਾਂਸਪੋਰਟ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਰਾਜਵਿੰਦਰ ਸਿੰਘ ਖੱਟੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਟਰਾਂਸਪੋਰਟਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਮੂਹ ਟਰਾਂਸਪੋਰਟਰਾਂ ਨੇ ਟਰੈਫ਼ਿਕ ਪੁਲੀਸ ਵੱਲੋਂ ਕੀਤੇ ਜਾ ਰਹੇ ਆਨਲਾਈਨ ਚਲਾਨਾਂ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਸ੍ਰੀ ਖੱਟੜਾ ਨੇ ਕਿਹਾ ਕਿ ਆਨਲਾਈ ਚਲਾਨ ਕਾਰਨ ਡਰਾਈਵਰਾਂ ਨੂੰ ਆਏ ਦਿਨ ਨਵੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲਈ ਟਰਾਂਸਪੋਰਟਰ ਮੰਦੀ ਦੀ ਮਾਰ ਝੱਲ ਰਹੇ ਹਨ ਅਤੇ ਹੁਣ ਨਿੱਤ ਨਵੇਂ ਚਲਾਨ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਦਿਨੋਂ ਦਿਨ ਵਧਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਟਰਾਂਸਪੋਰਟਰਾਂ ਦੇ ਮਸਲੇ ਹੱਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਨਵਤੇਜ ਸਿੰਘ ਖੱਟੜਾ, ਅਜੈ ਸ਼ਰਮਾ, ਹਰਭਜਨ ਸਿੰਘ, ਭਗਤ ਸਿੰਘ, ਹਰਨੇਕ ਸਿੰਘ, ਗੁਰਜੀਤ ਸਿੰਘ, ਸਵਰਨ ਸਿੰਘ, ਜਸਵੀਰ ਸਿੰਘ, ਜਸਵਗਿੰਦਰਪਾਲ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ ਬੈਨੀਪਾਲ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ

ਜਗਰਾਉਂ: ਲੋਕ ਸੇਵਾ ਸੁਸਾਇਟੀ ਜਗਰਾਉਂ ਵੱਲੋਂ ਅੱਜ ਸੇਂਟ ਮਹਾਪ੍ਰਗਿਆ ਸਕੂਲ ਦੇ 16 ਵਿਦਿਆਰਥੀਆਂ ਅਤੇ 15 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਰਜਿੰਦਰ ਜੈਨ ਕਾਕਾ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਦਸਵੀਂ ਤੇ ਬਾਰ੍ਹਵੀਂ ਵਿੱਚ 90 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 16 ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਮੁੱਖ ਮਹਿਮਾਨ ਸਤਿਅਮ ਜਿਊਲਰਜ਼ ਦੇ ਮਾਲਕ ਰਾਜੇਸ਼ ਕਤਿਆਲ ਨੇ ਵਧਾਈ ਦਿੱਤੀ। ਇਸ ਦੌਰਾਨ ਮਹਾਪ੍ਰਗਿਆ ਸਕੂਲ ਦੇ 15 ਅਧਿਆਪਕਾਂ ਦਾ ਵੀ ਸਨਮਾਨ ਕੀਤਾ ਗਿਆ। ਸਕੂਲ ਡਾਇਰੈਕਟਰ ਵਿਸ਼ਾਲ ਜੈਨ ਅਤੇ ਪ੍ਰਿੰਸੀਪਲ ਪ੍ਰਭਜੋਤ ਕੌਰ ਨੇ ਧੰਨਵਾਦ ਕੀਤਾ। ਇਸ ਮੌਕੇ ਮੁਕੇਸ਼ ਗੁਪਤਾ, ਕੰਵਲ ਕੱਕੜ, ਆਰਕੇ ਗੋਇਲ, ਗੋਪਾਲ ਗੁਪਤਾ, ਪ੍ਰੇਮ ਬਾਂਸਲ, ਅਨਿਲ ਮਲਹੋਤਰਾ, ਮਨੋਹਰ ਸਿੰਘ ਟੱਕਰ, ਪਰਵੀਨ ਮਿੱਤਲ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। -ਨਿੱਜੀ ਪੱਤਰ ਪ੍ਰੇਰਕ

ਇੰਟਰ ਹਾਊਸ ਵਾਲੀਬਾਲ ਮੁਕਾਬਲੇ

ਪਾਇਲ: ਇੱਥੇ ਆਕਸਫੋਰਡ ਸੀਨੀਅਰ ਸਕੂਲ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਇੰਟਰ ਹਾਊਸ ਵਾਲੀਬਾਲ ਮੁਕਾਬਲੇ ਸਰੀਰਕ ਸਿੱਖਿਆ ਦੇ ਅਧਿਆਪਕ ਰਵਿੰਦਰ ਸਿੰਘ , ਗਗਨਪ੍ਰੀਤ ਸਿੰਘ ਅਤੇ ਸੁਮਨਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ। ਜਿਸ ਵਿੱਚ ਲਿਵਰਪੂਲ ਹਾਊਸ, ਵੁਲਵਰਹੈਂਪਟਨ ਹਾਊਸ, ਨਿਊ ਜਰਸੀ ਹਾਊਸ ਅਤੇ ਮੈਨਚੈਸਟਰ ਹਾਊਸ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਹਨਾਂ ਵਾਲੀਵਾਲ ਮੁਕਾਬਲਿਆਂ ਵਿੱਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੁਲਵਰਹੈਂਪਟਨ ਹਾਊਸ ਦੇ ਵਿਦਿਆਰਥੀਆਂ ਨੇ ਪਹਿਲਾ ਅਤੇ ਮੈਨਚੈਸਟਰ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ ਅਤੇ ਪ੍ਰਿੰਸੀਪਲ ਵਿਜੇ ਕਪੂਰ ਨੇ ਜੇਤੂਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ। ਧਾਲੀਵਾਲ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਵਿਜੈ ਕਪੂਰ ਨੇ ਵੀ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ

Advertisement

ਮੈਡੀਕਲ ਕੈਂਪ ਬਾਰੇ ਜਾਗਰੂਕਤਾ ਮੁਹਿੰਮ

ਸਮਰਾਲਾ: ਸਵੇਰਾ ਫਾਊਂਡੇਸ਼ਨ ਵੱਲੋਂ 31 ਮਈ ਨੂੰ ਔਰਤਾਂ ਦੇ ਸਰਵਾਇਕਲ ਕੈਂਸਰ ਅਤੇ ਹੋਰਨਾਂ ਰੋਗਾ ਦੀ ਜਾਂਚ ਦਾ ਇੱਕ ਮੁਫ਼ਤ ਚੈੱਕ ਅੱਪ ਕੈਂਪ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਲਗਾਇਆ ਜਾ ਰਿਹਾ ਹੈ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸੇਵਾ ਮੁਕਤ ਸਾਇੰਸਦਾਨ ਅਤੇ ਕੰਸਲਟੇਟ ਪਵਨ ਕੁਮਾਰ ਅਤੇ ਏਮਜ਼ ਹਸਪਤਾਲ ਨਵੀਂ ਦਿੱਲੀ ਦੇ ਸਾਇੰਸਦਾਨ ਹਰੀ ਕਿਸ਼ਨ ਵੱਲੋਂ ਆਪਣੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਸਕੂਲ ਸਟਾਫ ਨੂੰ ਇਸ ਕੈਂਪ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ ਗਈ ਜਿਸਦੇ ਅਨੁਸਾਰ ਸਕੂਲ ਪ੍ਰਿੰਸੀਪਲ ਦੀ ਅਗਵਾਈ ਹੇਠ ਸਕੂਲ ਸਟਾਫ ਵੱਲੋਂ ਅੱਜ ਜਾਗਰੂਕਤਾ ਮੁਹਿੰਮ ਸਕੂਲ ਅਤੇ ਨਜ਼ਦੀਕ ਦੇ ਪਿੰਡਾਂ ਵਿਚ ਚਲਾਈ ਗਈ। ਪ੍ਰਿੰਸੀਪਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਔਰਤਾਂ ਦੇ ਰੋਗਾਂ ਦੇ ਮਾਹਿਰ ਏਮਸ ਹਸਪਤਾਲ ਦਿੱਲੀ ਦੇ ਗਾਇਨੋਕਲੋਜਿਸਟ ਡਾਕਟਰ ਅਰਪਨਾ ਸ਼ਰਮਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਕੇ ਆਪਣੀਆਂ ਸੇਵਾਵਾਂ ਨਿਭਾਉਣਗੇ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸਕੂਲ ਸਟਾਫ ਨੂੰ ਮੁਬਾਰਕਬਾਦ ਦਿੱਤੀ। -ਪੱਤਰ ਪ੍ਰੇਰਕ

ਮੇਲਾ ਤੇ ਭੰਡਾਰਾ ਕਰਵਾਇਆ

ਮਾਛੀਵਾੜਾ: ਬਹਿਲੋਲਪੁਰ ਪੁਲ ਸਰਹਿੰਦ ਨਹਿਰ ਕਿਨਾਰੇ ਵਸੇ ਪਿੰਡ ਕੀੜੀ ਅਫ਼ਗਾਨਾ ਵਿਖੇ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਪੈਰੋਕਾਰਾਂ ਵਲੋਂ ਪੌੜ ਗੋਤ ਦੇ ਜਠੇਰਿਆਂ ਦਾ ਸਲਾਨਾ ਮੇਲਾ ਅਤੇ ਭੰਡਾਰਾ ਚੇਅਰਮੈਨ ਬਿਸ਼ਨ ਦਾਸ ਮਜਾਰੀ ਦੀ ਅਗਵਾਈ ਹੇਠ ਕਰਵਾਇਆ ਗਿਆ। ਮੇਲੇ ਦੇ ਸ਼ੁਰੂ ਵਿਚ ਪ੍ਰਧਾਨ ਬਿਸ਼ਨ ਦਾਸ ਮਜਾਰੀ ਨੇ ਸੰਗਤਾਂ ਨੂੰ ‘ਜੀ ਆਇਆਂ’ ਨੂੰ ਕੀਤਾ। ਮੇਲੇ ਵਿਚ ਉਚੇਚੇ ਤੌਰ ’ਤੇ ਪੁੱਜੇ ਸੂਫ਼ੀ ਗਾਇਕ ਜੱਸਾ ਫਤਹਿਪੁਰੀਆ ਨੇ ਦਰਸ਼ਕਾਂ ਨੂੰ ਕੀਲਿਆ। ਮੇਲੇ ’ਚ ਉਚੇਚੇ ਤੌਰ ’ਤੇ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਜਸਵੀਰ ਸਿੰਘ ਗੜ੍ਹੀ ਪੁੱਜੇ ਜਿਨ੍ਹਾਂ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੰਗ ’ਤੇ ਮੇਨ ਸੜਕ ਤੋਂ ਜਠੇਰਿਆਂ ਦੇ ਧਾਰਮਿਕ ਅਸਥਾਨ ਤੱਕ ਕਰੀਬ 1100 ਮੀਟਰ ਲੰਬੀ ਸੜਕ ਬਣਾਉਣ ਦਾ ਐਲਾਨ ਕੀਤਾ। ਮੇਲੇ ’ਚ ਪੁੱਜੇ ਗੁਲਾਮ ਪੰਮੇ ਸ਼ਾਹ ਵਲੋਂ ਪ੍ਰਬੰਧਕਾਂ ਨੂੰ ਸਮਾਗਮ ਲਈ ਸ਼ੁਭਕਾਮਨਾਵਾਂ ਦਿੱਤੀਆਂ। -ਪੱਤਰ ਪ੍ਰੇਰਕ

Advertisement