ਟਰੇਡ ਯੂਨੀਅਨਾਂ ਵੱਲੋਂ ਅਸਿਸਟੈਂਟ ਲੇਬਰ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਅੱਜ
07:20 AM Jun 09, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਲੁਧਿਆਣਾ, 8 ਜੂਨ
ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ 1958 ਵਿੱਚ ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਸੋਧ ਸਬੰਧੀ ਭਗਵੰਤ ਮਾਨ ਸਰਕਾਰ ਦੇ ਨਾਦਰਸ਼ਾਹੀ ਹੁਕਮ ਖ਼ਿਲਾਫ਼ ਟਰੇਡ ਯੂਨੀਅਨਾਂ ਵੱਲੋਂ ਭਲਕੇ 9 ਜੂਨ ਨੂੰ ਅਸਿਸਟੈਂਟ ਲੇਬਰ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਅੱਜ ਇੱਥੇ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਹੋਈ ਜਿਸ ਵਿੱਚ ਕਈ ਆਗੂਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਮਜ਼ਦੂਰ ਜਮਾਤ ਪਹਿਲਾਂ ਹੀ 12 ਘੰਟੇ ਦੀ ਦਿਹਾੜੀ ਵਾਲੇ ਨੋਟੀਫਿਕੇਸ਼ਨ ਨੂੰ ਰੱਦ ਕਰਾਉਣ ਲਈ ਸੰਘਰਸ਼ ਕਰ ਰਹੀ ਹੈ ਪਰ ਸਰਕਾਰ ਵੱਲੋਂ ਉਸਨੂੰ ਰੱਦ ਕਰਨ ਦੀ ਥਾਂ ਤੇ ਕੰਮ ਦੇ 144 ਘੰਟੇ ਕਰਕੇ, ਮਜ਼ਦੂਰ ਜਮਾਤ ਦੇ ਸਬਰ ਨੂੰ ਪਰਖਣ ਦੀ ਕੋਸ਼ਿਸ਼ ਕੀਤੀ ਹੈ ਤੇ ਮਜ਼ਦੂਰ ਜਮਾਤ ਨੂੰ ਚੈਲੇਂਜ ਕੀਤਾ ਹੈ।
Advertisement
Advertisement