ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੇਡ ਯੂਨੀਅਨਾਂ ਵੱਲੋਂ ਸਾਂਝੀ ਕਨਵੈਨਸ਼ਨ ਦੀਆਂ ਤਿਆਰੀਆਂ ਜ਼ੋਰਾਂ ’ਤੇ

05:25 AM May 10, 2025 IST
featuredImage featuredImage
ਦੇਸ਼ ਵਿਆਪੀ ਹੜਤਾਲ ਬਾਰੇ ਕੀਤੀਆਂ ਵਿਚਾਰਾਂ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਮਈ
ਜੁਆਇੰਟ ਫਰੰਟ ਆਫ ਟ੍ਰੇਡ ਯੂਨੀਅਨਜ ਲੁਧਿਆਣਾ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਕਾਮਰੇਡ ਜਤਿੰਦਰ ਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਏਟਕ, ਸੀਟੂ, ਇੰਟਕ ਅਤੇ ਸੀਟੀਯੂ ਪੰਜਾਬ ਦੇ ਆਗੂਆਂ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਕੇਂਦਰੀ ਟਰੇਡ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਵੱਲੋਂ 20 ਮਈ ਨੂੰ ਦੇਸ਼ ਭਰ ਵਿੱਚ ਆਮ ਹੜਤਾਲ ਨੂੰ ਕਾਮਯਾਬ ਕਰਨ ਲਈ ਵਿਚਾਰਾਂ ਕਰਦਿਆ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਇਸ ਮੌਕੇ ਐੱਮਐੱਸ ਭਾਟੀਆ, ਜਤਿੰਦਰ ਪਾਲ, ਡੀਪੀ ਮੌੜ, ਜਗਦੀਸ਼ ਚੰਦ ਅਤੇ ਸਰਬਜੀਤ ਸਿੰਘ ਸਰਹਾਲੀ ਨੇ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ 20 ਮਈ ਨੂੰ ਦੇਸ਼ ਭਰ ਵਿੱਚ ਹੋਣ ਵਾਲੀ ਹੜਤਾਲ ਵਿੱਚ ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਸੰਬੰਧਿਤ 18 ਮੁੱਦੇ ਹਨ, ਜਿਸ ਵਿੱਚ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਚਾਰ ਕੋਡ ਬਣਾਉਣ ਅਤੇ ਉਨ੍ਹਾਂ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦਾ ਮੁੱਦਾ ਸਭ ਤੋਂ ਅਹਿਮ ਹੈ। ਮਜ਼ਦੂਰ ਜਮਾਤ ਕਿਸੇ ਵੀ ਤਰ੍ਹਾਂ ਸਰਕਾਰ ਨੂੰ ਇਹ ਲੇਬਰ ਕੋਡ ਲਾਗੂ ਨਹੀਂ ਕਰਨ ਦੇਵੇਗੀ ਅਤੇ ਇਨ੍ਹਾਂ ਨੂੰ ਖ਼ਤਮ ਕਰਕੇ ਮੁੜ ਕਿਰਤ ਕਾਨੂੰਨ ਬਹਾਲ ਕਰਨ ਲਈ ਸੰਘਰਸ਼ ਜਾਰੀ ਰੱਖੇਗੀ। ਇਸ ਤੋਂ ਇਲਾਵਾ ਘੱਟੋ ਘੱਟ ਉਜਰਤ, ਸਕੀਮ ਵਰਕਰਾਂ ਨੂੰ ਰੈਗੂਲਰ ਕਰਨਾ, ਖਾਲੀ ਪਈਆਂ ਅਸਾਮੀਆਂ ਨੂੰ ਭਰਨਾ, ਠੇਕੇਦਾਰੀ ਪ੍ਰਬੰਧ ਖਤਮ ਕਰਨਾ, ਈਜ ਟੂ ਬਿਜਨਸ ਦੇ ਨਾਂ ਤੇ ਮਜਦੂਰਾਂ ਦੇ ਮੌਜੂਦਾ ਹੱਕਾਂ ਤੇ ਛਾਪਾ ਮਾਰ ਕੇ ਸਰਮਾਏਦਾਰਾਂ ਨੂੰ ਖੁੱਲੀ ਛੁੱਟੀ ਦੇਣਾ ਆਦਿ ਸ਼ਾਮਲ ਹਨ।
ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ 20 ਮਈ ਦੀ ਹੜਤਾਲ ਤੋਂ ਪਹਿਲਾਂ 16 ਮਈ ਨੂੰ ਇੱਕ ਸਾਂਝੀ ਕਨਵੈਨਸ਼ਨ ਕਰਕੇ ਹੜਤਾਲ ਲਈ ਲਾਮਬੰਦੀ ਕੀਤੀ ਜਾਵੇਗੀ। ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਦੇਸ਼ ਦੇ ਬਹਾਦਰ ਫੌਜੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੰਗ ਕਿਸੇ ਵੀ ਮਸਲੇ ਦਾ ਹੱਲ ਨਹੀਂ ਇਸ ਕਰਕੇ ਇਹ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ ਕਿ ਜੰਗ ਛੇਤੀ ਤੋਂ ਛੇਤੀ ਸਮਾਪਤ ਹੋਵੇ ਕਿਉਂਕਿ ਜੰਗ ਦਾ ਸਭ ਤੋਂ ਵੱਧ ਨੁਕਸਾਨ ਆਮ ਆਦਮੀ ਨੂੰ ਅਤੇ ਮਿਹਨਤਕਸ਼ ਲੋਕਾਂ ਨੂੰ ਹੁੰਦਾ ਹੈ।

Advertisement

Advertisement