ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੈਫਿਕ ਪੁਲੀਸ ਵੱਲੋਂ ਸਕੂਲੀ ਬੱਸਾਂ ’ਤੇ ਸ਼ਿਕੰਜਾ

07:55 AM May 09, 2025 IST
featuredImage featuredImage
ਬੱਸ ਦੇ ਡਰਾਈਵਰ ਨੂੰ ਚਾਲਾਨ ਸੌਂਪਦੇ ਹੋਏ ਟਰੈਫ਼ਿਕ ਇੰਚਾਰਜ ਮਨਜੀਤ ਸਿੰਘ

ਕਰਮਜੀਤ ਸਿੰਘ ਚਿੱਲਾ
ਬਨੂੜ, 8 ਮਈ
ਸਮਾਣਾ ਵਿੱਚ ਸਕੂਲੀ ਬੱਸ ਦੇ ਹਾਦਸਾਗ੍ਰਸਤ ਹੋਣ ਨਾਲ ਕਾਰਨ ਛੇ ਸਕੂਲੀ ਬੱਚਿਆਂ ਅਤੇ ਬੱਸ ਚਾਲਕ ਦੀ ਮੌਤ ਹੋ ਜਾਣ ਤੋਂ ਬਾਅਦ ਟਰੈਫ਼ਿਕ ਪੁਲੀਸ ਨੇ ਸਕੂਲੀ ਬੱਸਾਂ ਤੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ।
ਟਰੈਫ਼ਿਕ ਪੁਲੀਸ ਬਨੂੜ ਵੱਲੋਂ ਵਿਸ਼ੇਸ਼ ਨਾਕਾ ਲਗਾ ਕੇ ਡੇਢ ਦਰਜਨ ਦੇ ਕਰੀਬ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਅਤੇ ਇੱਕ ਬੱਸ ਦਾ ਚਾਲਾਨ ਕੱਟਿਆ। ਟਰੈਫ਼ਿਕ ਇੰਚਾਰਜ ਮਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਅਤੇ ਐਸਪੀ ਟਰੈਫ਼ਿਕ ਕ੍ਰਿਸ਼ਨ ਕੁਮਾਰ ਪੈਂਥੇ ਦੇ ਨਿਰਦੇਸ਼ਾਂ ਅਨੁਸਾਰ ਅੱਜ ਬਨੂੜ ਬੈਰੀਅਰ ’ਤੇ ਨਾਕਾ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇੱਕ ਬੱਸ ਦੇ ਕਾਗ਼ਜ਼ ਪੂਰੇ ਨਾ ਹੋਣ ਕਾਰਨ ਬੱਸ ਦਾ ਚਾਲਾਨ ਕੱਟਿਆ ਗਿਆ।
ਟਰੈਫ਼ਿਕ ਇੰਚਾਰਜ ਨੇ ਦੱਸਿਆ ਕਿ ਸਕੂਲੀ ਬੱਸਾਂ ਦੀ ਚੈਕਿੰਗ ਨਿਰੰਤਰ ਜਾਰੀ ਰਹੇਗੀ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਦੀਆਂ ਬੱਸਾਂ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਕੂਲਾਂ ਦੇ ਪ੍ਰਬੰਧਕਾਂ ਅਤੇ ਬੱਸਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਨਾ ਕਰਨ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਏਐਸਆਈ ਰਣਧੀਰ ਸਿੰਘ, ਗੁਰਬਖਸ਼ ਸਿੰਘ, ਰਾਜਿੰਦਰ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਤੋਂ ਇਲਾਵਾ ਟਰੈਫ਼ਿਕ ਪੁਲੀਸ ਦੇ ਹੋਰ ਕਰਮਚਾਰੀ ਹਾਜ਼ਰ ਸਨ।

Advertisement

Advertisement
Advertisement