ਟਰੱਕ ਖੱਡ ’ਚ ਡਿੱਗਣ ਕਾਰਨ ਬੀਐੱਸਐੱਫ ਦੇ ਤਿੰਨ ਜਵਾਨ ਹਲਾਕ, 13 ਜ਼ਖ਼ਮੀ
05:05 AM Mar 12, 2025 IST
ਇੰਫਾਲ, 11 ਮਾਰਚ
ਮਨੀਪੁਰ ਦੇ ਸੈਨਾਪਤੀ ਜ਼ਿਲ੍ਹੇ ਦੇ ਚੰਗੌਬੰਗ ਪਿੰਡ ਵਿੱਚ ਟਰੱਕ ਖੱਡ ’ਚ ਡਿੱਗਣ ਕਾਰਨ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਘੱਟੋ-ਘੱਟ ਤਿੰਨ ਜਵਾਨਾਂ ਦੀ ਮੌਤ ਹੋ ਗਈ, ਜਦਕਿ 13 ਹੋਰ ਜ਼ਖਮੀ ਹੋ ਗਏ।
ਅਧਿਕਾਰੀ ਨੇ ਦੱਸਿਆ ਕਿ ਬੀਐੱਸਐੱਫ ਦੇ ਦੋ ਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋਈ। ਮ੍ਰਿਤਕਾਂ ਦੀਆਂ ਲਾਸ਼ਾਂ ਸੈਨਾਪਤੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਰੱਖੀਆਂ ਗਈਆਂ ਹਨ। ਜ਼ਖਮੀਆਂ ’ਚੋਂ ਕੁਝ ਜਵਾਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਰਾਜਪਾਲ ਅਜੈ ਕੁਮਾਰ ਭੱਲਾ ਨੇ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -ਪੀਟੀਆਈ
Advertisement
Advertisement