ਟਰੱਕ ਯੂਨੀਅਨ ਦੇ ਪ੍ਰਧਾਨ ਬਾਜਵਾ ਵੱਲੋਂ ਮਨਜੀਤ ਸਿੰਘ ਖ਼ਿਲਾਫ਼ ਮਾਣਹਾਨੀ ਦਾ ਕੇਸ
05:44 AM May 09, 2025 IST
ਪੱਤਰ ਪ੍ਰੇਰਕ
Advertisement
ਭਵਾਨੀਗੜ੍ਹ, 8 ਮਈ
ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ ਨੇ ਪ੍ਰਧਾਨਗੀ ਲੈਣ ਲਈ ਰਿਸ਼ਵਤ ਦੇਣ ਦੇ ਦੋਸ਼ ਲਗਾਉਣ ਦੇ ਮੁੱਦੇ ਨੂੰ ਲੈਕੇ ਟਰੱਕ ਅਪਰੇਟਰ ਮਨਜੀਤ ਸਿੰਘ ਕਾਕਾ ਖ਼ਿਲਾਫ਼ ਅਦਾਲਤ ਸੰਗਰੂਰ ਵਿਖੇ ਮਾਣਹਾਨੀ ਦਾ ਕੇਸ ਦਾਇਰ ਕਰਵਾਇਆ ਹੈ। ਇਸ ਸਬੰਧੀ ਜਤਿੰਦਰ ਸਿੰਘ ਵਿੱਕੀ ਬਾਜਵਾ ਦੇ ਵਕੀਲ ਐਡਵੋਕੇਟ ਕੁਲਵਿੰਦਰ ਸਿੰਘ ਤੂਰ ਨੇ ਦੱਸਿਆ ਕਿ ਮਨਜੀਤ ਸਿੰਘ ਕਾਕਾ ਵੱਲੋਂ ਬਾਜਵਾ ਖ਼ਿਲਾਫ਼ ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲੈਣ ਲਈ 55 ਲੱਖ ਰੁਪਏ ਦੀ ਰਿਸ਼ਵਤ ਦੇਣ ਦਾ ਇਲਜ਼ਾਮ ਲਗਾਇਆ ਗਿਆ ਸੀ, ਜਿਸ ਕਰਕੇ ਜਤਿੰਦਰ ਸਿੰਘ ਵਿੱਕੀ ਬਾਜਵਾ ਨੇ ਜ਼ਿਲ੍ਹਾ ਅਦਾਲਤ ਸੰਗਰੂਰ ਵਿਖੇ ਮਾਣਹਾਨੀ ਦਾ ਕੇਸ ਦਾਇਰ ਕਰਵਾਇਆ ਗਿਆ ਹੈ। ਇਸ ਕੇਸ ਦੀ ਅਗਲੀ ਸੁਣਵਾਈ 26 ਮਈ ਨੂੰ ਹੋਵੇਗੀ।
Advertisement
Advertisement