ਟਿੱਪਰ ਚਾਲਕ ਅਤੇ ਮਾਲਕਾਂ ਖ਼ਿਲਾਫ਼ ਕੇਸ ਦਰਜ
05:52 AM May 09, 2025 IST
ਸੁਭਾਸ਼ ਚੰਦਰ
Advertisement
ਸਮਾਣਾ, 8 ਮਈ
ਸਦਰ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੁਲੀਸ ਨੇ ਹਾਦਸਾਗ੍ਰਸਤ ਟਿੱਪਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਟਿੱਪਰ ਚਾਲਕ ਭੁਪਿੰਦਰ ਸਿੰਘ ਨਿਵਾਸੀ ਪਿੰਡ ਤਰੈਂ ਅਤੇ ਮਾਲਕਾਂ ਦਵਿੰਦਰ ਸਿੰਘ ਅਤੇ ਰਣਧੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਸੰਦੀਪ ਲੂੰਬਾ ਨਿਵਾਸੀ ਘੜਾਮੀ ਪਤੀ ਸਮਾਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਟਿੱਪਰ ਚਾਲਕ ਨੇ ਪਿੰਡ ਨਸੂਪੁਰ ਨੇੜੇ ਲਾਪ੍ਰਵਾਹੀ ਨਾਲ ਇਨੋਵਾ ਗੱਡੀ ਵਿਚ ਟੱਕਰ ਮਾਰ ਦਿੱਤੀ, ਜਿਸ ਨਾਲ ਇਨੋਵਾ ਗੱਡੀ ਬੇਕਾਬੂ ਹੋ ਕੇ ਖਤਾਨਾਂ ਵਿੱਚ ਜਾ ਡਿੱਗੀ। ਗੱਡੀ ਵਿੱਚ ਸਵਾਰ ਇਨੋਵਾ ਚਾਲਕ ਅਤੇ ਪੰਜ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ’ਚ ਇਲਾਜ ਅਧੀਨ ਸੱਤ ਬੱਚੇ ਅਜੇ ਗੰਭੀਰ ਹਾਲਤ ਵਿੱਚ ਹਨ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ।
Advertisement
Advertisement