ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਗੇਟ ਰੈਲੀ

06:40 AM May 17, 2025 IST
featuredImage featuredImage
ਮੰਗਾਂ ਸਬੰਧੀ ਰੋਸ ਪ੍ਰਗਟ ਹੋਏ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਮੈਂਬਰ।-ਫੋਟੋ : ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 16 ਮਈ
ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਮੈਬਰਾਂ ਨੇ ਅੱਜ ਆਪਣੀਆਂ ਹੱਕੀਂ ਮੰਗਾਂ ਸਬੰਧੀ ਸਬ-ਡਿਵੀਜ਼ਨ ਖੰਨਾ ਦੇ ਗੇਟ ਅੱਗੇ ਰੈਲੀ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰਤਾਰ ਚੰਦ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਪ੍ਰੀਤ ਸਿੰਘ ਅਤੇ ਹਰੀ ਸ਼ੰਕਰ ਨੇ ਕੇਂਦਰ ਦੀਆਂ ਵੱਖ ਵੱਖ ਯੂਨੀਅਨਾਂ ਅਤੇ ਫੈਡਰੇਸ਼ਨਾਂ ਵੱਲੋਂ 20 ਮਈ ਨੂੰ ਦਿੱਤੇ ਦੇਸ਼ ਵਿਆਪੀ ਹੜਤਾਲ ਦੇ ਸੱਦੇ ਨੂੰ ਸਫ਼ਲ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Advertisement

ਉਨ੍ਹਾਂ ਪਾਵਰਕੌਮ ਟ੍ਰਾਂਸਕੋ ਮੈਨੇਜਮੈਂਟ, ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀਕਰਨ, ਸੰਸਾਰੀਕਰਨ ਤੇ ਉਦਾਰੀਕਰਨ ਦੀ ਨੀਤੀ ਤਹਿਤ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਵੇਚਣਾ ਬੰਦ ਕੀਤਾ ਜਾਵੇ, ਬਿਜਲੀ ਐਕਟ-2003 ਅਤੇ ਬਿਜਲੀ ਬਿੱਲ 2022 ਦੀ ਤਜਵੀਜ਼ ਨੂੰ ਰੱਦ ਕੀਤਾ ਜਾਵੇ, ਸੇਵਾ ਸ਼ਰਤਾਂ ਵਿਚ ਕੀਤੀ ਜਾ ਰਹੀ ਤਬਦੀਲੀ ਰੱਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਠੇਕੇ ਤੇ ਰੱਖੇ ਕਾਮਿਆਂ ਨੂੰ ਯੋਗਤਾ ਅਨੁਸਾਰ ਪੱਕਾ ਕੀਤਾ ਜਾਵੇ, ਹਰ ਅਦਾਰੇ ਵਿਚ ਖਾਲੀ ਅਸਾਮੀਆਂ ਪੱਕੀ ਭਰਤੀ ਰਾਹੀਂ ਭਰੀਆਂ ਜਾਣ, ਚੰਡੀਗੜ੍ਹ ਬਿਜਲੀ ਨਿਗਮ ਨੂੰ ਤੋੜ ਕੇ ਵੱਡੀ ਕੰਪਨੀ ਹਵਾਲੇ ਕਰਨ ਦੀ ਤਰ੍ਹਾਂ ਲਾਲੜੂ ਤੇ ਖਰੜ ਡਵੀਜ਼ਨਾਂ ਦਾ ਕੰਮ ਨਿੱਜੀ ਕੰਪਨੀਆਂ ਨੂੰ ਦੇਣ ਦਾ ਰਸਤਾ ਬੰਦ ਕੀਤਾ ਜਾਵੇ, ਮੁਲਾਜ਼ਮਾਂ ਦੀ ਹੜਤਾਲ ਕਰਨ ਦੇ ਹੱਕ ਖਤਮ ਕਰਨ ਲਈ ਆਊਟ ਸੋਰਸਿੰਗ ਰਾਹੀਂ ਠੇਕੇਦਾਰਾਂ ਤੋਂ ਗੈਗਾ ਲੈਣ ਦਾ ਫੈਸਲਾ ਰੱਦ ਕੀਤਾ ਜਾਵੇ, ਮੁਲਾਜ਼ਮਾਂ ਦਾ ਪੇ-ਸਕੇਲਾਂ ਦਾ ਬਕਾਇਆ ਇਕੋ ਕਿਸ਼ਤ ਵਿਚ ਜਲਦ ਤੋਂ ਜਲਦ ਦਿੱਤਾ ਜਾਵੇ, ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, 44 ਲੇਬਰ ਕੋਡ ਤੋੜ ਕੇ ਬਣਾਏ ਚਾਰ ਕੋਡ ਰੱਦ ਕੀਤੇ ਜਾਣ ਆਦਿ।

ਉਨ੍ਹਾਂ ਸਰਕਾਰ ਤੇ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਬਿਜਲੀ ਕਾਮੇ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਕਰਨਗੇ। ਇਸ ਮੌਕੇ ਕੁਲਵਿੰਦਰ ਸਿੰਘ, ਗੁਰਪਿੰਦਰ ਸਿੰਘ, ਬਲਜਿੰਦਰ ਸਿੰਘ, ਨਵਜੋਤ ਕੁਮਾਰ, ਗੁਰਸੇਵਕ ਸਿੰਘ ਮੋਹੀ, ਹਰਜਿੰਦਰ ਸਿੰਘ, ਜਗਦੇਵ ਸਿੰਘ, ਜ਼ਮੀਲ ਮੁਹੰਮਦ, ਜਸਵਿੰਦਰ ਸਿੰਘ, ਲਖਵੀਰ ਸਿੰਘ ਬੈਂਸ, ਰਣਜੀਤ ਸਿੰਘ ਤੇ ਹੋਰ ਹਾਜ਼ਰ ਸਨ।

Advertisement

Advertisement