ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ
ਜੋਗਿੰਦਰ ਸਿੰਘ ਓਬਰਾਏ
ਖੰਨਾ, 31 ਮਈ
ਇਥੋਂ ਦੇ ਸਬ-ਡਿਵੀਜਨ ਭੜੀ ਦੇ ਗੇਟ ਅੱਗੇ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਬਰਾਂ ਨੇ ਹੱਕੀ ਮੰਗਾਂ ਸਬੰਧੀ ਕਰਤਾਰ ਚੰਦ ਦੀ ਅਗਵਾਈ ਹੇਠ ਰੋਸ ਰੈਲੀ ਕੱਢੀ। ਇਸ ਮੌਕੇ ਰਾਜਵਿੰਦਰ ਸਿੰਘ, ਕੁਲਵਿੰਦਰ ਸਿੰਘ ਅਤੇ ਪਰਮਿੰਦਰ ਸਿੰਘ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਦੇ ਰੋਸ ਵਜੋਂ ਅੱਜ ਹਰ ਵਰਗ ਮੰਗਾਂ ਸਬੰਧੀ ਧਰਨੇ ਲਾਉਣ ਲਈ ਮਜਬੂਰ ਹੋ ਰਿਹਾ ਹੈ।
ਉਨ੍ਹਾਂ ਮੈਨੇਜਮੈਂਟ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਐਕਟ 2003 ਨੂੰ ਰੱਦ ਕੀਤਾ ਜਾਵੇ, ਬਿਜਲੀ ਬਿੱਲ 2022 ਦੀ ਤਜਵੀਜ਼ ਰੱਦ ਕੀਤੀ ਜਾਵੇ, ਨਿੱਜੀਕਰਨ ਦੀ ਨੀਤੀ ਤਹਿਤ ਖਰੜ, ਲਾਲੜੂ ਡਵੀਜ਼ਨਾਂ ਸਮੇਤ ਹੋਰ ਪੰਜ ਜ਼ੋਨਾਂ ਵਿਚ ਡਵੀਜ਼ਨਾਂ ਦਾ ਕੰਮ ਨਿੱਜੀ ਕੰਪਨੀਆਂ ਨੂੰ ਦੇਣ ਦਾ ਫ਼ੈਸਲਾ ਵਾਪਸ ਲਿਆ ਜਾਵੇ, ਸੇਵਾ ਸ਼ਰਤਾਂ ਵਿਚ ਕੀਤੀ ਜਾ ਰਹੀ ਤਬਦੀਲੀ ਰੱਦ ਕੀਤੀ ਜਾਵੇ, ਆਊਟਸੋਰਸਿੰਗ ਤੇ ਠੇਕੇਦਾਰਾਂ ਰਾਹੀਂ ਭਰਤੀ ਕਾਮਿਆਂ ਨੂੰ ਮਹਿਕਮੇ ਵਿਚ ਪੱਕੇ ਤੌਰ ਤੇ ਭਰਤੀ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਪੱਕੀ ਭਰਤੀ ਕੀਤੀ ਜਾਵੇ, ਆਊਟਸੋਰਸਿੰਗ ਕਾਮਿਆਂ ਨਾਲ ਕੀਤੇ ਫੈਸਲੇ ਲਾਗੂ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਅਤੇ ਡੀਏ ਦੀਆਂ ਕਿਸ਼ਤਾਂ ਦੇ ਬਕਾਏ ਜਲਦ ਤੋਂ ਜਲਦ ਦਿੱਤੇ ਜਾਣ, ਮੈਡੀਕਲ ਕੈਸਲੈਸ ਸਕੀਮ ਬਹਾਲ ਕੀਤੀ ਜਾਵੇ, ਕਿਸਾਨ-ਮਜ਼ਦੂਰ ਅਤੇ ਹੋਰ ਮਿਹਨਤਕਸ਼ ਲੋਕਾਂ ਤੇ ਜ਼ਬਰ ਕਰਨਾ ਬੰਦ ਕੀਤਾ ਜਾਵੇ ਆਦਿ।
ਉਪਰੋਕਤ ਮੁਲਾਜ਼ਮਾਂ ਨੇ ਅਪੀਲ ਕੀਤੀ ਕਿ ਦੇਸ਼ ਪੱਧਰ ’ਤੇ ਨਿੱਜੀਕਰਨ ਦੀ ਨੀਤੀ ਖਿਲਾਫ਼ 9 ਜੁਲਾਈ ਨੂੰ ਕੀਤੀ ਜਾ ਰਹੀ ਹੜਤਾਲ ਨੂੰ ਕਾਮਯਾਬ ਕਰਨ ਲਈ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ। ਇਸ ਮੌਕੇ ਪਰਵਿੰਦਰ ਸਿੰਘ, ਗੁਰਸੇਵਕ ਸਿੰਘ, ਨਾਜ਼ਰ ਸਿੰਘ, ਅਮਰ ਸਿੰਘ, ਲਖਵਿੰਦਰ ਸਿੰਘ, ਕੁਲਦੀਪ ਸਿੰਘ, ਦਲਵੀਰ ਸਿੰਘ, ਦਲਬਾਰ ਸਿੰਘ, ਜਸਪਾਲ ਸਿੰਘ, ਸ਼ੇਰ ਸਿੰਘ, ਜਗਦੇਵ ਸਿੰਘ, ਮਨੀ ਰਾਮ, ਜਸਵੰਤ ਸਿੰਘ, ਗੁਰਦੀਪ ਸਿੰਘ, ਮੰਗਾ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਖਾਨ, ਕਮਲਪ੍ਰੀਤ ਸਿੰਘ, ਤੇਜਵੰਤ ਸਿੰਘ, ਪਰਮਵੀਰ ਸਿੰਘ, ਸਰਬਜੀਤ ਸਿੰਘ, ਜਸਪ੍ਰੀਤ ਸਿੰਘ, ਸਨਦੀਪ ਸਿੰਘ ਤੇ ਹੋਰ ਹਾਜ਼ਰ ਸਨ।
ਕੈਪਸ਼ਨ: