ਟੈਕਸੀ ਮਾਲਕਾਂ ਦਾ ਵਫ਼ਦ ਮੇਅਰ ਨੂੰ ਮਿਲਿਆ
05:45 AM May 27, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਮਈ
ਦਿੱਲੀ ਵਿੱਚ ਟੈਕਸੀ ਸਟੈਂਡ ਮਾਲਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਟੈਕਸੀ ਸਟੈਂਡ ਮਾਲਕਾਂ ਦਾ ਵਫ਼ਦ ਦਿੱਲੀ ਨਗਰ ਨਿਗਮ ਦੇ ਮੇਅਰ ਰਾਜਾ ਇਕਬਾਲ ਸਿੰਘ ਨੂੰ ਮਿਲਿਆ ਅਤੇ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।
ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭੁੱਲਰ ਨੇ ਦੱਸਿਆ ਕਿ ਟੈਕਸੀ ਸਟੈਂਡ ਮਾਲਕਾਂ ਨੇ ਰਾਜਾ ਇਕਬਾਲ ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਟੈਕਸੀ ਸਟੈਂਡ ਮਾਲਕਾਂ ਨੂੰ ਕਿਸੇ ਵੀ ਤਰੀਕੇ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਟੈਕਸੀ ਵਾਲਿਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ’ਤੇ ਵੱਡੀ ਗਿਣਤੀ ਵਿਚ ਟੈਕਸੀ ਸਟੈਂਡ ਦੇ ਮਾਲਕ ਹਾਜ਼ਰ ਸਨ।
Advertisement
Advertisement