ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੋਹਾਣਾ ਦੀ ਕਿਸਾਨ ਮਹਾ ਪੰਚਾਇਤ ਲਈ ਲਾਮਬੰਦੀ ਮੀਟਿੰਗ

06:00 AM Jan 03, 2025 IST
ਗੱਲਬਾਤ ਕਰਦੇ ਹੋਏ ਚਰਨ ਸਿੰਘ ਨੂਰਪੁਰ ਅਤੇ ਸੁਦਾਗਰ ਸਿੰਘ ਘੁਡਾਣੀ। -ਫੋਟੋ: ਗੁਰਿੰਦਰ ਸਿੰਘ
ਨਿੱਜੀ ਪੱਤਰ ਪ੍ਰੇਰਕਲੁਧਿਆਣਾ, 2 ਜਨਵਰੀ
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 4 ਜਨਵਰੀ ਨੂੰ ਟੋਹਾਣਾ ਵਿੱਚ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਤੇ ਚੱਲ ਰਹੀਆਂ ਹਨ ਤੇ ਮੀਟਿੰਗਾਂ ਕਰਕੇ ਕਿਸਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ।

ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰ ਤੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਇਸ ਪੰਚਾਇਤ ਵਿੱਚ ਪੰਜਾਬ ਤੋਂ ਕਿਸਾਨ ਵੱਡੀ ਗਿਣਤੀ ਵਿੱਚ ਆਪਣੇ ਵਾਹਨਾਂ ਰਾਹੀਂ ਟੋਹਾਣਾ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਖੇਤੀ ਖਰੜਾ ਭੇਜ ਕੇ ਲਾਗੂ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਪ੍ਰਾਈਵੇਟ ਅਦਾਰਿਆਂ ਨੂੰ ਮੰਡੀਆ ਵਿੱਚ ਉਤਾਰਨਾ, ਜਿਨਸ ਖ੍ਰੀਦਣ ਦੀ ਖੁਲ੍ਹ ਦੇਣਾ, ਮੰਡੀ ਟੈਕਸ ਮਾਫ਼ ਕਰਨਾ, ਸਟੋਰ ਕਰਨ ਤੇ ਹੌਲੀ ਹੌਲੀ ਮੰਡੀਆਂ ’ਤੇ ਕਬਜ਼ੇ ਕਰਵਾਉਣ, ਸਰਕਾਰੀ ਖਰੀਦ ਤੋਂ ਭੱਜਣ, ਐੱਮਐੱਸਪੀ ਦਾ ਭੋਗ ਪਾਉਣ ਅਤੇ ਜਨਤਕ ਵੰਡ ਪ੍ਰਣਾਲੀ ਰਾਹੀਂ ਗਰੀਬਾਂ ਨੂੰ ਸਸਤਾ ਰਾਸ਼ਨ ਨਾ ਦੇਣ ਅਤੇ ਅਨਾਜ ਭੰਡਾਰ ਕਾਰਪੋਰੇਟਾਂ ਕੋਲ ਜਾਣ ਨਾਲ ਅਨਾਜ ਗਰੀਬਾਂ ਦੀ ਪਹੁੰਚ ਤੋਂ ਦੂਰ ਹੋ ਜਾਣਗੇ ਅਤੇ ਮੰਡੀਕਰਨ ਬੋਰਡ ਦੇ ਖ਼ਤਮ ਹੋਣ ਨਾਲ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਵੀ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਤਬਕਿਆਂ ਤੇ ਇਸ ਦੀ ਕਾਨੂੰਨ ਦੀ ਮਾਰ ਪਵੇਗੀ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

Advertisement

ਆਗੂਆਂ ਨੇ ਹੋਰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਸ਼ਾਂਤਮਈ ਸ਼ੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਤੋਂ ਟਾਲਾ ਵੱਟ ਕੇ ਅੱਥਰੂ ਗੈਸ ’ਤੇ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਵੀ ਕੋਈ ਕਦਮ ਨਾ ਚੁੱਕਿਆ ਜਾਣਾ ਸਰਕਾਰ ਦੀ ਕਿਸਾਨਾਂ ਪ੍ਰਤੀ ਗੈਰ ਜ਼ਿੰਮੇਵਾਰਾਨਾ ਸੋਚ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਲਈ ਅਤੇ ਖੇਤੀ ਖਰੜਿਆਂ ਦੇ ਵਿਰੋਧ ਵਿੱਚ 4‌ ਜਨਵਰੀ ਨੂੰ ਟੋਹਾਣਾ ਵਿੱਖੇ ਵਹੀਰਾਂ ਘੱਤ ਕੇ ਪੁੱਜਣਗੇ।

 

Advertisement