ਠੀਕਰੀਵਾਲਾ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ
06:06 AM Jul 06, 2025 IST
ਮਹਿਲ ਕਲਾਂ (ਨਿੱਜੀ ਪੱਤਰ ਪ੍ਰੇਰਕ):
Advertisement
ਹਲਕਾ ਮਹਿਲ ਕਲਾਂ ਦੇ ਪਿੰਡ ਠੀਕਰੀਵਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬੇਅੰਤ ਸਿੰਘ ਉਰਫ਼ ਜਗਤਾਰ (31) ਪੁੱਤਰ ਬਚਿੱਤਰ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਰੋਜ਼ੀ ਰੋਟੀ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਮ੍ਰਿਤਕ ਦੇ ਚਾਚਾ ਹਰਭਗਵਾਨ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਪਰੈਲ ਮਹੀਨੇ ਵਿੱਚ ਕੈਨੇਡਾ ਗਿਆ ਸੀ, ਜਿੱਥੇ ਦੋ ਜੁਲਾਈ ਨੂੰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਕਰਜ਼ਾ ਚੁੱਕ ਕੇ ਬੇਅੰਤ ਸਿੰਘ ਨੂੰ ਕੈਨੇਡਾ ਦੇ ਸਰੀ ਭੇਜਿਆ ਸੀ। ਬੇਅੰਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਆਪਣੀ ਵਿਧਵਾ ਮਾਤਾ ਮਲਕੀਤ ਕੌਰ ਦਾ ਇਕਲੌਤਾ ਸਹਾਰਾ ਸੀ। ਪੰਚ ਜੀਤ ਸਿੰਘ, ਜਸਪ੍ਰੀਤ ਹੈਪੀ ਅਤੇ ਸੁਖਦੇਵ ਸਿੰਘ ਨੇ ਸੂਬਾ ਤੇ ਕੇਂਦਰ ਸਰਕਾਰ ਤੋਂ ਉਸ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ।
Advertisement
Advertisement