ਠੇਕਦਾਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ
04:39 AM May 20, 2025 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 19 ਮਈ
ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿਚ ਥਾਨੇਸਰ ਦੇ ਵਿਧਾਇਕ ਅਸ਼ੋਕ ਅਰੋੜਾ ਨੇ ਥਾਨੇਸਰ ਨਗਰ ਪਰੀਸ਼ਦ ਵਿੱਚ ਟੈਂਡਰ ਹੋਣ ਦੇ ਬਾਵਜੂਦ ਕੰਮ ਸ਼ੁਰੂ ਨਾ ਹੋਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਲਗਪਗ ਛੇ ਮਹੀਨੇ ਪਹਿਲਾਂ ਨਗਰ ਕੌਂਸਲ ਨੇ ਦੀ ਅਗਰਸੈਨ ਕੋਆਪਰੇਟਿਵ ਲੇਬਰ ਐਂਡ ਕੰਸਟਰੱਕਸ਼ਨ ਸੁਸਾਇਟੀ ਨੂੰ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਲਈ ਟੈਂਡਰ ਅਲਾਟ ਕੀਤੇ ਸਨ ਪਰ ਹੁਣ ਤਕ ਸੁਸਾਇਟੀ ਨੇ ਕੰਮ ਸ਼ੁਰੂ ਹੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੁਸਾਇਟੀ ਨੂੰ ਬਲੈਕਲਿਸਟ ਕੀਤਾ ਜਾਣਾ ਚਾਹੀਦਾ ਹੈ ਤੇ ਜੁਰਮਾਨਾ ਲਾਇਆ ਜਾਣਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਮੀਟਿੰਗ ਵਿਚ ਮੌਜੂਦ ਮੰਤਰੀ ਨੇ ਜਾਂਚ ਦੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰ ਨੂੰ ਸੰਂਭਾਲਣ ਦੇ ਹੁਕਮ ਦਿੱਤੇ। ਅਰੋੜਾ ਨੇ ਸਫਾਈ ਦਾ ਟੈਂਡਰ ਜਲਦ ਕਰਨ ਤੇ ਟੈਂਡਰ ਰੱਦ ਕਰਨ ਵਾਲੇ ਅਧਿਕਾਰੀ ਖਿਲਾਫ ਜਾਂਚ ਕਰਨ ਦੀ ਮੰਗ ਕੀਤੀ।
Advertisement
Advertisement