ਠੇਕਾ ਕਾਮਿਆਂ ਤੋਂ ਲਿਖਤੀ ਪ੍ਰੀਖਿਆ ਲੈਣ ਸਬੰਧੀ ਪ੍ਰਸ਼ਾਸਕ ਨੂੰ ਪੱਤਰ
05:02 AM Nov 28, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਨਵੰਬਰ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨਿਗਮ ਨੂੰ ਵਿੱਤੀ ਸੰਕਟ ਵਿੱਚੋਂ ਬਾਹਰ ਕੱਢਣ ਲਈ ਠੇਕਾ ਕਾਮਿਆਂ ਦੀ ਥਾਂ ਰੈਗੂਲਰ ਭਰਤੀ ਕਰਨ ਸਬੰਧੀ ਦਿੱਤੇ ਸੁਝਾਅ ਤੋਂ ਬਾਅਦ ਅੱਜ ਨਿਗਮ ਦੇ ਮੇਅਰ ਕੁਲਦੀਪ ਕੁਮਾਰ ਨੇ ਪ੍ਰਸ਼ਾਸਕ ਨੂੰ ਪੱਤਰ ਲਿਖਿਆ ਹੈ। ਮੇਅਰ ਨੇ ਪੱਤਰ ਵਿੱਚ ਕਿਹਾ ਕਿ ਪ੍ਰਸ਼ਾਸਕ ਦੇ ਦਿਸ਼ਾ-ਨਿਰਦੇਸ਼ ਸਦਕਾ ਨਿਗਮ ਅਧਿਕਾਰੀਆਂ ਨੂੰ ਵੱਖ-ਵੱਖ ਅਹੁਦਿਆਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਰੈਗੂਲਰ ਭਰਤੀ ਕੀਤੀ ਜਾ ਸਕੇ। ਇਸ ਦੇ ਨਾਲ ਹੀ ਮੇਅਰ ਨੇ ਕਿਹਾ ਕਿ ਨਿਗਮ ’ਚ ਵੱਖ-ਵੱਖ ਅਹੁਦਿਆਂ ’ਤੇ ਵੱਡੀ ਗਿਣਤੀ ਮੁਲਾਜ਼ਮ ਬਿਨਾਂ ਲਿਖਤੀ ਪ੍ਰੀਖਿਆ ਤੋਂ ਸਿਰਫ਼ ਇੰਟਰਵਿਊ ਦੇ ਆਧਾਰ ’ਤੇ ਰੱਖੇ ਹੋਏ ਹਨ। ਇਨ੍ਹਾਂ ਦੀ ਭਰਤੀ ਦੌਰਾਨ ਨਿਯਮਾਂ ਨੂੰ ਛਿੱਕੇ ਟੰਗਿਆ ਗਿਆ ਹੈ। ਮੇਅਰ ਨੇ ਪ੍ਰਸ਼ਾਸਕ ਤੋਂ ਮੰਗ ਕੀਤੀ ਕਿ ਠੇਕੇ ’ਤੇ ਰੱਖੇ ਕਾਮਿਆਂ ਦੀ ਲਿਖਤੀ ਪ੍ਰੀਖਿਆ ਲਈ ਜਾਵੇ।
Advertisement
Advertisement
Advertisement