ਠੇਕਾ ਕਾਮਿਆਂ ਦੀਆਂ ਮੰਗਾਂ ਬਾਰੇ ਮੀਟਿੰਗ
05:04 AM May 24, 2025 IST
ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ’ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟ ਸੋਰਸ ’ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ’ਤੇ ਕਰਨ ਲਈ ਯਤਨਸ਼ੀਲ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਵਿੱਤ ਤੇ ਪਰਸੋਨਲ ਵਿਭਾਗ ਦੇ ਅਧਿਕਾਰੀਆਂ ਨੂੰ ਕੰਟਰੈਕਟ ਅਤੇ ਆਊਟਸੋਰਸ ਦੋਵੇਂ ਵਰਗਾਂ ਦੇ ਕਰਮਚਾਰੀਆਂ ਦਾ ਕੇਸ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦੇ ਹੱਕ ’ਚ ਤਿਆਰ ਕਰਨ ਲਈ ਕਿਹਾ। ਭੁੱਲਰ ਨੇ ਵਿਚਾਰ-ਵਟਾਂਦਰਾ ਕਰਨ ਮੌਕੇ ਕੰਟਰੈਕਟ ਤੇ ਆਊਟ ਸੋਰਸ ਕਰਮਚਾਰੀਆਂ ਨੂੰ ਛੇਤੀ ਪੱਕੇ ਅਤੇ ਕੰਟਰੈਕਟ ’ਤੇ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਬਣਦਾ ਹੱਕ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮ ਯੂਨੀਅਨਾਂ ਵੱਲੋਂ ਸਮੇਂ-ਸਮੇਂ ਉਠਾਈਆਂ ਵੱਖ-ਵੱਖ ਮੰਗਾਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ।
Advertisement
Advertisement