ਠੱਗੀ ਦੇ ਦੋਸ਼ ਹੇਠ ਕੇਸ ਦਰਜ
05:16 AM Nov 28, 2024 IST
Advertisement
ਪੱਤਰ ਪ੍ਰੇਰਕ
ਬਨੂੜ, 27 ਨਵੰਬਰ
ਥਾਣਾ ਬਨੂੜ ਦੀ ਪੁਲੀਸ ਨੇ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਥਾਣਾ ਬਨੂੜ ਅਧੀਨ ਪੈਂਦੇ ਪਿੰਡ ਗੱਜੂ ਖੇੜਾ ਦੇ ਵਸਨੀਕ ਸ਼ੀਤਲ ਕੁਮਾਰ ਪੁੱਤਰ ਸਰਬਜੀਤ ਕੁਮਾਰ ਨੇ ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪੀੜਤ ਨੇ ਆਪਣੇ ਬਿਆਨਾਂ ਵਿੱਚ ਆਖਿਆ ਕਿ ਪਿੰਡ ਗੱਜੂ ਖੇੜਾ ਦੇ ਵਸਨੀਕ ਓਮ ਪ੍ਰਕਾਸ਼ ਨੇ ਉਸ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਲੈ ਲਏ। ਉਨ੍ਹਾਂ ਸ਼ਿਕਾਇਤ ਵਿੱਚ ਲਿਖਿਆ ਸੀ ਕਿ ਓਮ ਪ੍ਰਕਾਸ਼ ਨੇ ਨਾ ਤਾਂ ਉਸ ਨੂੰ ਸਰਕਾਰੀ ਨੌਕਰੀ ਦਿਵਾਈ ਅਤੇ ਨਾ ਹੀ ਵਾਰ-ਵਾਰ ਮੰਗਣ ’ਤੇ ਪੈਸੇ ਵਾਪਸ ਕੀਤੇ। ਥਾਣਾ ਮੁਖੀ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਓਮ ਪ੍ਰਕਾਸ਼ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement