ਡਰਾਇੰਗ ਤੇ ਪੇਂਟਿੰਗ ਸਿਖਲਾਈ ਪ੍ਰੋਗਰਾਮ ਅੱਜ ਤੋਂ
05:00 AM Jun 09, 2025 IST
ਸਮਰਾਲਾ: ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਦੇ ਬੱਚਿਆਂ ਦੇ 9 ਜੂਨ ਤੋਂ 15 ਜੂਨ ਤੱਕ ਫਰੀ ਡਰਾਇੰਗ ਅਤੇ ਪੇਂਟਿੰਗ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਚੌਥੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਸਵੇਰੇ 8 ਵਜੇ ਤੋਂ 9 ਵਜੇ ਤੱਕ ਅਤੇ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਸਵੇਰੇ 9.15 ਵਜੇ ਤੋਂ 10.15 ਵਜੇ ਤੱਕ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement
Advertisement