ਡਰੋਨ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ
05:09 AM May 10, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਰਾਏਕੋਟ, 9 ਮਈ
ਉਪ ਮੰਡਲ ਮੈਜਿਸਟ੍ਰੇਟ ਗੁਰਬੀਰ ਸਿੰਘ ਕੋਹਲੀ ਵੱਲੋਂ ਨਾਗਰਿਕ ਸੁਰੱਖਿਆ ਕਾਨੂੰਨ 2023 ਦੀ ਧਾਰਾ 163 ਅਤੇ ਪੁਰਾਣੇ ਜ਼ਾਬਤਾ ਫ਼ੌਜਦਾਰੀ ਕਾਨੂੰਨ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਹਿਸੀਲ ਰਾਏਕੋਟ ਅਧੀਨ ਪੈਂਦੇ ਸਾਰੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਹਰ ਕਿਸਮ ਦੇ ਡਰੋਨ ਦੀ ਵਰਤੋਂ ਉਪਰ ਪੂਰਨ ਪਾਬੰਦੀ ਲਾ ਦਿੱਤੀ ਗਈ ਹੈ। ਇਸ ਸਬੰਧੀ ਤਹਿਸੀਲਦਾਰਾਂ, ਨਗਰ ਕੌਂਸਲ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰਾਂ, ਬਲਾਕ ਸੰਮਤੀਆਂ, ਜ਼ਿਲ੍ਹਾ ਪਰਿਸ਼ਦ ਦੇ ਦਫ਼ਤਰਾਂ ਤੋਂ ਇਲਾਵਾ ਸਾਰੀਆਂ ਗਰਾਮ ਪੰਚਾਇਤਾਂ, ਰੇਲਵੇ ਸਟੇਸ਼ਨਾਂ, ਬੱਸ ਸਟੈਂਡ ਅਤੇ ਸਦਰ ਮੁਕਾਮਾਂ ਦੇ ਨੋਟਿਸ ਬੋਰਡਾਂ ਉਪਰ ਇਹ ਨੋਟਿਸ ਲਾਏ ਜਾਣ ਦੀ ਹਦਾਇਤ ਵੀ ਕੀਤੀ ਗਈ ਹੈ।
Advertisement
Advertisement