ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾ. ਅਜੀਤ ਕੌਰ ਨੇ ਰਾਮਗੜ੍ਹੀਆ ਗਰਲਜ਼ ਕਾਲਜ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

07:00 AM May 17, 2025 IST
featuredImage featuredImage
ਡਾ. ਅਜੀਤ ਕੌਰ ਨੇ ਰਾਮਗੜ੍ਹੀਆ ਗਰਲਜ਼ ਕਾਲਜ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ ਖੇਤਰੀ ਪ੍ਰਤੀਨਿਧ ਲੁਧਿਆਣਾ, 16 ਮਈ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਡਾ. ਅਜੀਤ ਕੌਰ (ਮੁਖੀ ਕਾਮਰਸ ਵਿਭਾਗ ) ਨੂੰ ਰਾਮਗੜ੍ਹੀਆ ਗਰਲਜ਼ ਕਾਲਜ ਦੇ ਪ੍ਰਿੰਸੀਪਲ ਵਜੋਂ ਨਿਯੁਕਤ ਕੀਤਾ ਹੈ। ਡਾ. ਅਜੀਤ ਕੌਰ ਨੇ ਕਾਲਜ ਦੇ ਕਾਮਰਸ ਵਿਭਾਗ ਵਿੱਚ ਲੰਬਾ ਸਮਾਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ , ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਨੇ ਡਾ.ਅਜੀਤ ਕੌਰ ਨੂੰ ਪ੍ਰਿੰਸੀਪਲ ਦੀ ਕੁਰਸੀ ’ਤੇ ਬਿਠਾਇਆ ਤੇ ਇਸ ਨਵੀਂ ਜ਼ਿੰਮੇਵਾਰੀ ਲਈ ਉਹਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਡਾ.ਅਜੀਤ ਕੌਰ ਨੇ ਆਪਣਾ ਅਹੁਦਾ ਸੰਭਾਲਦੇ ਹੋਏ ਸਾਰਿਆਂ ਦਾ ਧੰਨਵਾਦ ਕਰਦਿਆਂ ਇਹ ਵਿਸ਼ਵਾਸ਼ ਦਵਾਇਆ ਕਿ ਉਹ ਅਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ। ਸਮੁੱਚੀ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਅਤੇ ਕਾਲਜ ਦੇ ਸਟਾਫ਼ ਮੈਂਬਰਾਂ, ਵੱਖ ਵੱਖ ਰਾਮਗੜ੍ਹੀਆ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਸਾਹਿਬਾਨ ਵੱਲੋਂ ਪ੍ਰਿੰਸੀਪਲ ਡਾ.ਅਜੀਤ ਕੌਰ ਨੂੰ ਵਧਾਈ ਦਿੱਤੀ ਗਈ। ਕੈਪਸ਼ਨ: ਡਾ. ਅਜੀਤ ਕੌਰ ਦਾ ਸਵਾਗਤ ਕਰਦੇ ਹੋਏ ਕਾਲਜ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ।

ਖੇਤਰੀ ਪ੍ਰਤੀਨਿਧ
ਲੁਧਿਆਣਾ, 16 ਮਈ
ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਡਾ. ਅਜੀਤ ਕੌਰ (ਮੁਖੀ ਕਾਮਰਸ ਵਿਭਾਗ ) ਨੂੰ ਰਾਮਗੜ੍ਹੀਆ ਗਰਲਜ਼ ਕਾਲਜ ਦੇ ਪ੍ਰਿੰਸੀਪਲ ਵਜੋਂ ਨਿਯੁਕਤ ਕੀਤਾ ਹੈ। ਡਾ. ਅਜੀਤ ਕੌਰ ਨੇ ਕਾਲਜ ਦੇ ਕਾਮਰਸ ਵਿਭਾਗ ਵਿੱਚ ਲੰਬਾ ਸਮਾਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ , ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਨੇ ਡਾ.ਅਜੀਤ ਕੌਰ ਨੂੰ ਪ੍ਰਿੰਸੀਪਲ ਦੀ ਕੁਰਸੀ ’ਤੇ ਬਿਠਾਇਆ ਤੇ ਇਸ ਨਵੀਂ ਜ਼ਿੰਮੇਵਾਰੀ ਲਈ ਉਹਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਡਾ.ਅਜੀਤ ਕੌਰ ਨੇ ਆਪਣਾ ਅਹੁਦਾ ਸੰਭਾਲਦੇ ਹੋਏ ਸਾਰਿਆਂ ਦਾ ਧੰਨਵਾਦ ਕਰਦਿਆਂ ਇਹ ਵਿਸ਼ਵਾਸ਼ ਦਵਾਇਆ ਕਿ ਉਹ ਅਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ। ਸਮੁੱਚੀ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਅਤੇ ਕਾਲਜ ਦੇ ਸਟਾਫ਼ ਮੈਂਬਰਾਂ, ਵੱਖ ਵੱਖ ਰਾਮਗੜ੍ਹੀਆ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਸਾਹਿਬਾਨ ਵੱਲੋਂ ਪ੍ਰਿੰਸੀਪਲ ਡਾ.ਅਜੀਤ ਕੌਰ ਨੂੰ ਵਧਾਈ ਦਿੱਤੀ ਗਈ।

Advertisement

Advertisement