ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾ. ਕੇਹਰ ਸਿੰਘ ਯਾਦਗਾਰੀ ਲਾਇਬਰੇਰੀ ਦਾ ਉਦਘਾਟਨ

06:10 AM Jun 18, 2025 IST
featuredImage featuredImage
ਲਾਇਬਰੇਰੀ ਦਾ ਉਦਘਾਟਨ ਕਰਦੇ ਹੋਏ ਡਾ. ਕੁਲਵੰਤ ਸਿੰਘ ਧਾਲੀਵਾਲ ਤੇ ਹੋਰ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 17 ਜੂਨ
ਏ.ਪੀ ਰਿਫ਼ਾਈਨਰੀ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਸਿਧਵਾਂ ਬੇਟ ਵਿੱਚ ਤਿਆਰ ਕਰਵਾਈ ਗਈ ਡਾਕਟਰ ਕੇਹਰ ਸਿੰਘ ਯਾਦਗਾਰੀ ਲਾਇਬਰੇਰੀ ਦਾ ਉਦਘਾਟਨ ਕੈਂਸਰ ਕੇਅਰ ਸੰਸਥਾ ਦੇ ਸਫ਼ੀਰ ਡਾ. ਕੁਲਵੰਤ ਸਿੰਘ ਧਾਲੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨਵੀਂ ਪੀੜ੍ਹੀ ਅਤੇ ਖ਼ਾਸਕਰ ਬੱਚੇ ਵਧੇਰੇ ਸਮਾਂ ਮੋਬਾਈਲ ਫ਼ੋਨ ਵਿੱਚ ਹੀ ਗੁਆਚੇ ਰਹਿੰਦੇ ਹਨ। ਉਨ੍ਹਾਂ ਸਭ ਨੂੰ ਕਿਤਾਬਾਂ ਪੜ੍ਹਨ ਦੀ ਆਦਤ ਅਪਣਾਉਣ ਦੀ ਨਸੀਹਤ ਦਿੱਤੀ। ਸੇਵਾਮੁਕਤ ਡੀ.ਆਈ.ਜੀ ਮਨਦੀਪ ਸਿੰਘ ਸਿੱਧੂ ਨੇ ਇਸ ਮੌਕੇ ਕਿਹਾ ਕਿ ਆਪਣੇ ਬਜ਼ੁਰਗਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਇਹ ਲਾਇਬਰੇਰੀ ਲੋਕਾਂ ਨੂੰ ਸਮਰਪਿਤ ਕੀਤੀ ਗਈ ਹੈ।
ਇਸ ਮੌਕੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਅਰਕੰਡੀਸ਼ਨ ਲਾਇਬਰੇਰੀ ਵਿੱਚ ਇੰਟਰਨੈੱਟ ਦੀ ਸਹੂਲਤ ਵੀ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਪਬਲਿਕ ਸਰਵਿਸ ਕਮਿਸ਼ਨ ਅਤੇ ਘੱਟ ਗਿਣਤੀ ਭਾਸ਼ਾ ਕਮਿਸ਼ਨ ਦੇ ਸਾਬਕਾ ਮੈਂਬਰ ਮਰਹੂਮ ਡਾ. ਹਰਭਜਨ ਸਿੰਘ ਦਿਓਲ ਦੇ ਪਰਿਵਾਰ ਵੱਲੋਂ ਲਾਇਬਰੇਰੀ ਲਈ ਕਿਤਾਬਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਿੰਦਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਹੀ ਲਾਇਬਰੇਰੀ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਸਿਧਵਾਂ ਬੇਟ ਦੇ ਲੋਕਾਂ ਨੂੰ ਕਮਿਊਨਿਟੀ ਸੈਂਟਰ ਤੋਹਫ਼ੇ ਵਜੋਂ ਮਿਲੇਗਾ। ਇਸ ਮੌਕੇ ਰਜਿੰਦਰ ਕੁਮਾਰ ਜੈਨ, ਰਵੀ ਗੋਇਲ, ਅਰੁਣ ਗੋਇਲ, ਸ਼ਿਵ ਗੋਇਲ, ਰਾਜਕੁਮਾਰ ਭੱਲਾ, ਕਰਨਲ ਜਸਜੀਤ ਸਿੰਘ ਗਿੱਲ , ਰੌਬਿਨ ਸਿੰਘ ਸਿੱਧੂ, ਬਲਜੀਤ ਸਿੰਘ ਅਤੇ ਗੁਰਦੀਪ ਸਿੰਘ ਸਿੱਧੂ ਵੀ ਮੌਜੂਦ ਸਨ।

Advertisement

Advertisement