For the best experience, open
https://m.punjabitribuneonline.com
on your mobile browser.
Advertisement

ਡੀਸੀ ਤੇ ਐੱਸਐੱਸਪੀ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

05:38 AM Jan 09, 2025 IST
ਡੀਸੀ ਤੇ ਐੱਸਐੱਸਪੀ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ
ਬਠਿੰਡਾ ਜੇਲ੍ਹ ਦਾ ਦੌਰਾ ਕਰਦੇ ਹੋਏ ਡੀਸੀ ਸ਼ੌਕਤ ਅਹਿਮਦ ਪਰੇ ਅਤੇ ਐੱਸਐੱਸਪੀ ਅਮਨੀਤ ਕੌਂਡਲ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 8 ਜਨਵਰੀ
ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐੱਸਐੱਸਪੀਮ ਅਮਨੀਤ ਕੌਂਡਲ ਨੇ ਅੱਜ ਇੱਥੇ ਕੇਂਦਰੀ ਜੇਲ੍ਹ ਗੋਬਿੰਦਪੁਰਾ (ਬਠਿੰਡਾ) ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਜਿੱਥੇ ਜੇਲ੍ਹ ਸਟਾਫ਼ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ, ਉਥੇ ਹੀ ਹੋਰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਵਿਚਾਰ ਵਿਟਾਂਦਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਜੇਲ੍ਹ ਦੀਆਂ ਬੈਰਕਾਂ ਦਾ ਦੌਰਾ ਕਰਕੇ ਕੈਦੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਕੈਦੀਆਂ ਦੀਆਂ ਜ਼ਿਆਦਾਤਰ ਸਮੱਸਿਆਵਾਂ ਸਿਹਤ ਨਾਲ ਸਬੰਧਤ ਹੋਣ ਕਰਕੇ ਉਨ੍ਹਾਂ ਮੌਕੇ ’ਤੇ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੈਦੀਆਂ ਦਾ ਸਮੇਂ ਸਿਰ ਚੈੱਕਅਪ ਕਰਨ ਅਤੇ ਜੇਲ੍ਹ ਵਿਖੇ ਹੀ ਲੈਬ ਅਤੇ ਡੈਂਟਲ ਮੋਬਾਈਲ ਵੈਨਾਂ ਦਾ ਢੁੱਕਵਾਂ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੈਦੀਆਂ ਦੇ ਇਲਾਜ ਲਈ ਕਿਸੇ ਤਰ੍ਹਾਂ ਦੀ ਦੇਰੀ ਜਾਂ ਢਿੱਲ ਮੱਠ ਨਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਵਕਤ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਿਆ। ਜੇਲ੍ਹ ਸੁਪਰਡੈਂਟ ਵੱਲੋਂ ਪਿੰਡ ਜੋਗਾਨੰਦ ਤੋਂ ਜੇਲ੍ਹ ਨੂੰ ਆਉਣ ਵਾਲੀ ਸੜਕ ਦੀ ਮੁਰੰਮਤ ਅਤੇ ਪਿੰਡ ਗਿੱਲਪੱਤੀ ਤੋਂ ਜੇਲ੍ਹ ਨੂੰ ਜਾਣ ਵਾਲੀ ਸੜਕ ’ਤੇ ਧੁੰਦ ਨੂੰ ਮੁੱਖ ਰੱਖਦਿਆਂ ਚਿੱਟੀ ਪੱਟੀ ਅਤੇ ਰਿਫ਼ਲੈਕਟਰ ਲਗਾਉਣ ਦੀ ਮੰਗ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਇਸ ਬਾਰੇ ਸਬੰਧਤ ਅਧਿਕਾਰੀਆਂ ਨੂੰ ਇਹ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜੇਲ੍ਹ ਅੰਦਰ ਸੀਵਰੇਜ ਦੇ ਪਾਣੀ ਦੀ ਨਿਕਾਸੀ ਅਤੇ ਵੇਸਟ ਪਾਣੀ ਦੇ ਢੁੱਕਵੇਂ ਹੱਲ ਲਈ ਵੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।
ਇਸ ਮੌਕੇ ਆਈਏਐਸ ਰਾਕੇਸ਼ ਕੁਮਾਰ ਮੀਨਾ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਅਮਿਤ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ-ਕਮ-ਕਾਰਜਕਾਰੀ ਸਿਵਲ ਸਰਜਨ ਡਾ. ਰਮਨ ਸਿੰਗਲਾ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement
Author Image

Parwinder Singh

View all posts

Advertisement