ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

05:00 AM Jun 05, 2025 IST
featuredImage featuredImage
ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ।
ਜਸਬੀਰ ਸਿੰਘ ਚਾਨਾਫਗਵਾੜਾ , 4 ਜੂਨ
Advertisement

ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਦੌਰਾ ਕੀਤਾ। ਉਨ੍ਹਾਂ ਸ਼ਹਿਰ ’ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਤੇ ਆਉਣ ਵਾਲੇ ਮੌਨਸੂਨ ਸੀਜ਼ਨ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਦਾ ਨਿਰੀਖਣ ਕਰਕੇ ਪਾਣੀ ਦੇ ਨਿਕਾਸੀ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਡਰੇਨਜ਼, ਨਵੀਨੀਕਰਨ, ਸੜਕਾਂ ਦੀ ਮੁਰੰਮਤ, ਬੱਸ ਸਟੈਂਡ ਦੇ ਨੇੜੇ ਅੰਡਰਪਾਸ ਦਾ ਨਿਰਮਾਣ ਤੇ ਬਰਸਾਤੀ ਸੀਜ਼ਨ ਲਈ ਫਗਵਾੜਾ ਸ਼ਹਿਰ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਬਰਸਾਤੀ ਪਾਣੀ ਦੇ ਨਿਕਾਸ ਲਈ ਸੀਵਰੇਜ ਦੀ ਸਮੇਂ ਸਿਰ ਸਫ਼ਾਈ, ਸੋਰਸ ਸੈਗਰੀਗੇਸ਼ਨ ਤੇ ਫਗਵਾੜਾ ਸਬ-ਡਵੀਜ਼ਨ ਦੇ ਵਿਭਾਗਾਂ ’ਚ ਆਪਸੀ ਤਾਲਮੇਲ ਬਣਾਉਣ ਲਈ ਹਦਾਇਤਾ ਕੀਤੀਆਂ।

Advertisement

ਉਨ੍ਹਾਂ ਕਿਹਾ ਕਿ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇ ਤੇ ਅਧਿਕਾਰੀ ਵਿਕਾਸ ਕਾਰਜਾਂ ਦੀ ਖੁਦ ਸਮੀਖਿਆ ਕਰਨ ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾ ਸਕੇ। ਡੀਸੀ ਨੇ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੁਣਿਆ।

ਇਸ ਮੌਕੇ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਮੇਅਰ ਰਾਮਪਾਲ ਉੱਪਲ, ਆਪ ਇੰਚਾਰਜ ਜੋਗਿੰਦਰ ਸਿੰਘ ਮਾਨ, ‘ਆਪ’ ਬੁਲਾਰਾ ਹਰਜੀ ਮਾਨ ਹਾਜ਼ਰ ਸਨ।

 

Advertisement