ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਮੇਅਰ ਵੱਲੋਂ ਮੁਹਾਲੀ ਹਲਕੇ ਦੀਆਂ ਸੜਕਾਂ ਦਾ ਜਾਇਜ਼ਾ

06:01 AM May 16, 2025 IST
featuredImage featuredImage
ਲਿੰਕ ਸੜਕਾਂ ਦੀ ਮਾੜੀ ਹਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਹੋਰ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 15 ਮਈ
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਲਿੰਕ ਸੜਕਾਂ ਦੀ ਖਸਤਾ ਹਾਲਤ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਚਿਤਾਵਨੀ ਦਿੱਤੀ ਕਿ ਜੇ ਬਰਸਾਤ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਨਾ ਕੀਤੀ ਗਈ ਤਾਂ ਗਈ ਪਿੰਡਾਂ ਦੇ ਵਸਨੀਕਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ। ਬੇਦੀ ਨੇ ਪਿੰਡਾਂ ਦੇ ਲੋਕਾਂ ਦੀ ਸ਼ਿਕਾਇਤ ’ਤੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲਿੰਕ ਸੜਕਾਂ ਦਾ ਜਾਇਜ਼ਾ ਲਿਆ।
ਡਿਪਟੀ ਮੇਅਰ ਬੇਦੀ ਨੇ ਦੱਸਿਆ ਕਿ ਸਰਕਾਰ ਦੀ ਵੱਡੇ ਪੱਧਰ ’ਤੇ ਖਿੱਲੀ ਉਡਣ ਤੋਂ ਬਾਅਦ ਹੀ ਚੱਪੜਚਿੜੀ ਦੀ ਸੜਕ ਹੁਣ ਬਣਦੀ ਸ਼ੁਰੂ ਹੋਈ ਹੈ। ਜਦੋਂਕਿ ਮੁਹਾਲੀ ਦੀ ਜੂਹ ਵਿੱਚ ਬਲੌਂਗੀ ਦੇ ਐਂਟਰੀ ਪੁਆਇੰਟ ਤੋਂ ਥਾਣੇ ਤੱਕ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਇਸ ਤੋਂ ਇਲਾਵਾ ਬਲੌਂਗੀ ਤੋਂ ਬੜਮਾਜਰਾ, ਜਗਤਪੁਰਾ, ਸਵਾੜਾ ਤੋਂ ਸੈਦਪੁਰ ਤੇ ਗਿੱਦੜਪੁਰ, ਬੜੀ, ਮਟਰਾਂ, ਕੁਰੜੀ, ਕੁਰੜਾ, ਸੇਖਣ ਮਾਜਰਾ ਸਮੇਤ ਹੋਰਨਾਂ ਕਈ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਬੇਹੱਦ ਖ਼ਰਾਬ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਇਲਾਕਾ ਗਮਾਡਾ ਦੇ ਮਾਸਟਰ ਪਲਾਨ ਵਿੱਚ ਆਉਂਦਾ ਹੈ ਪਰ ਇਸ ਦੇ ਬਾਵਜੂਦ ਟੁੱਟੀਆਂ ਸੜਕਾਂ ਵਿਕਾਸ ਦੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਰਹੀਆਂ ਹਨ। ਕੁਲਜੀਤ ਬੇਦੀ ਨੇ ਕਿਹਾ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ ਅਤੇ ਐਰੋਸਿਟੀ ਵਰਗੀਆਂ ਵੱਡੀਆਂ ਵਿਕਾਸ ਯੋਜਨਾਵਾਂ ਉਲੀਕਣ ਦੇ ਬਾਵਜੂਦ ਇਸ ਖੇਤਰ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਮਸਲੇ ਨੂੰ ਫੌਰੀ ਹੱਲ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਕਾਂਗਰਸ ਆਗੂ ਗੁਰਮੀਤ ਸਿੰਘ ਸਿਆਣ, ਸਾਬਕਾ ਸਰਪੰਚ ਸਵਰਨ ਸਿੰਘ, ਜਸਪਾਲ ਸਿੰਘ, ਨਰਿੰਦਰ ਕੁਮਾਰ, ਭੁਪਿੰਦਰ ਸਿੰਘ, ਜਸਵੀਰ ਸਿੰਘ, ਮੋਹਨ ਸਿੰਘ ਸਮੇਤ ਹੋਰਨਾਂ ਪਿੰਡਾਂ ਦੇ ਵਸਨੀਕ ਹਾਜ਼ਰ ਸਨ।

Advertisement

Advertisement