ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਿਪਟੀ ਸਪੀਕਰ ਨੇ ਅਨਾਜ ਮੰਡੀ ਦੇ ਫੜ੍ਹ ਦਾ ਕੰਮ ਸ਼ੁਰੂ ਕਰਵਾਇਆ

09:56 AM Jul 11, 2024 IST
ਉਸਾਰੀ ਸ਼ੁਰੂ ਕਰਵਾਉਂਦੇ ਹੋਏ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਹੋਰ।

ਗੜ੍ਹਸ਼ੰਕਰ:

Advertisement

ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮਾਹਿਲਪੁਰ ਦੀ ਅਨਾਜ ਮੰਡੀ ਦੇ ਫੜ੍ਹ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਮੌਕੇ ਕਿਹਾ ਕਿ ਫੜ੍ਹ ਦੀ ਉਸਾਰੀ ਲਈ ਇੱਕ ਕਰੋੜ 18 ਲੱਖ 65 ਹਜ਼ਾਰ ਰੁਪਏ ਦੀ ਰਕਮ ਮਨਜ਼ੂਰ ਕਰਵਾ ਦਿੱਤੀ ਗਈ ਹੈ, ਇਸ ਦਾ ਕੰਮ ਤੁਰੰਤ ਚਾਲੂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀਆਂ ਅਨਾਜ ਮੰਡੀ ਨਾਲ ਜੁੜੀਆਂ ਅਦਾਇਗੀਆਂ ਵੀ ਸਮੇਂ ਸਿਰ ਕਰ ਰਹੀ ਹੈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜ. ਦਿਲਜੀਤ ਸਿੰਘ ਐੱਸਡੀਓ ਅਮਨਦੀਪ ਸਿੰਘ, ਚਰਨਜੀਤ ਸਿੰਘ ਚੰਨੀ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਢਿੱਲੋਂ, ਸ਼ਸ਼ੀ ਬੰਗੜ, ਰਾਜ ਕੁਮਾਰ, ਜਗਵੀਰ ਸਿੰਘ, ਸੂਬੇਦਾਰ ਧਰਮ ਸਿੰਘ, ਪਰਵਿੰਦਰ ਸਿੰਘ ਮਾਹਿਲਪੁਰ ਅਤੇ ਅਜਮੇਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement
Advertisement