ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਏਪੀ ਦੇ ਸਟਾਕ ਬਾਰੇ ਚੈਕਿੰਗ ਕਰਨ ਦੇ ਹੁਕਮ

07:36 AM Sep 13, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 12 ਸਤੰਬਰ
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਡੀਏਪੀ ਅਤੇ ਯੂਰੀਆ ਖਾਦ ਸਪਲਾਈ ਕਰਨ ਲਈ ਇਫਕੋ, ਮਾਰਕਫੈੱਡ ਅਤੇ ਹੋਰ ਖਾਦ ਸਪਲਾਈ ਕਰਨ ਵਾਲੀਆਂ ਏਜੰਸੀਆ ਨਾਲ ਅੱਜ ਮੀਟਿੰਗ ਕੀਤੀ ਗਈ ਹੈ, ਜਿਸ ਵਿੱਚ ਹਾੜ੍ਹੀ 2024-25 ਦੌਰਾਨ ਵਰਤੀ ਜਾਣ ਵਾਲੀ ਖਾਦ ਦੀ ਸਪਲਾਈ ਸਬੰਧੀ ਵਿਚਾਰ-ਵਟਾਦਰਾਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਵੀ ਖਾਦ ਦੀ ਮੰਗ ਬਾਰੇ ਲਿਖਿਆ ਜਾ ਚੁੱਕਾ ਹੈ। ਖਾਦ ਦੀ ਕੁਆਲਿਟੀ ਚੈੱਕ ਕਰਨ ਲਈ ਸਟਾਫ ਵੱਲੋਂ ਸਮੇਂ ਸਮੇਂ ਸਿਰ ਸੁਸਾਇਟੀਆਂ ਅਤੇ ਪ੍ਰਾਈਵੇਟ ਡੀਲਰਾਂ ਦੀ ਚੈਕਿੰਗ ਪਹਿਲਾਂ ਵੀ ਕੀਤੀ ਜਾਂਦੀ ਹੈ ਅਤੇ ਹੁਣ ਵੀ ਕੀਤੀ ਜਾ ਰਹੀਂ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਸਟਾਫ਼ ਨੂੰ ਸਖਤ ਹਦਾਇਤ ਕੀਤੀ ਹੈ ਕਿ ਸੁਸਾਇਟੀਆਂ ਅਤੇ ਪ੍ਰਾਈਵੇਟ ਡੀਲਰਾਂ ਦੀ ਚੈਕਿੰਗ ਕਰਕੇ ਖਾਦ ਦੀ ਸਮੀਖਿਆ ਕੀਤੀ ਜਾਵੇ।

Advertisement

Advertisement