ਡੀਏਵੀ ਮਾਡਲ ਸਕੂਲ ਦੇ ਵਿਦਿਆਰਥੀ ਸਨਮਾਨੇ
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 21 ਮਈ
ਇੱਥੋਂ ਦੇ ਡੀਏਵੀ ਮਾਡਲ ਹਾਈ ਸਕੂਲ ਵਿੱਚ ਦਸਵੀਂ ਦੇ ਨਤੀਜੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਸੈਸ਼ਨ ਦੌਰਾਨ ਦਸਵੀਂ ਜਮਾਤ ਦੇ 22 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਦੇ ਸਾਰੇ ਦੇ ਸਾਰੇ ਬੱਚੇ ਸ਼ਾਨਦਾਰ ਅੰਕ ਲੈ ਕੇ ਪਾਸ ਹੋਏ ਹਨ। ਇਸ ਦੌਰਾਨ ਪ੍ਰਥਮ ਪੁੱਤਰ ਲਖਵਿੰਦਰ ਸਿੰਘ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਹਰਸ਼ਤ ਪੁੱਤਰ ਜੋ ਰਾਮ ਨੇ 88.61 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਮਨਜੋਤ ਕੌਰ ਪੁੱਤਰੀ ਮੋਹਿੰਦਰ ਸਿੰਘ 87.84 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਗਣੇਸ਼ੀ ਲਾਲ, ਭਜਨ ਸਿੰਘ ਕੰਬੋਜ ਤੇ ਗੁਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਅੱਗੇ ਹੋਰ ਵੀ ਮਿਹਨਤ ਕਰਕੇ ਉੱਚਾ ਮੁਕਾਮ ਹਾਸਲ ਕਰਨ ਦਾ ਆਸ਼ੀਰਵਾਦ ਦਿੱਤਾ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਅਤੇ ਸਮੂਹ ਸਟਾਫ ਮੈਂਬਰਾਂ ਨੇ ਵੀ ਵਿਦਿਆਰਥੀਆਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ ਤੇ ਉਨ੍ਹਾਂ ਦਾ ਸਨਮਾਨ ਕੀਤਾ।