ਡੀਏਵੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
05:07 AM Mar 27, 2025 IST
ਤਲਵੰਡੀ ਭਾਈ: ਸ਼ਾਹ ਬਲਵੰਤ ਰਾਏ ਡੀਏਵੀ ਪਬਲਿਕ ਸਕੂਲ ਦਾ ਨਤੀਜਾ ਐਲਾਨਿਆ ਗਿਆ। ਸਕੂਲ ਦੇ ਚੇਅਰਮੈਨ ਅੰਮ੍ਰਿਤ ਲਾਲ ਛਾਬੜਾ ਅਤੇ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ ਨੂੰ ਮਾਨਤਾ ਦੇਣ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਕੂਲ ਦੇ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਪ੍ਰਬੰਧ ਸਮਿਤੀ ਦੀ ਜ਼ਿੰਮੇਵਾਰੀ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸੂਚੀ ਪੜ੍ਹੀ ਗਈ ਅਤੇ ਅਕਾਦਮਿਕ ਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement