ਡੀਏਵੀ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨੇ
ਮਾਨਸਾ, 31 ਮਾਰਚ
ਡੀਏਵੀ ਸਕੂਲ ਮਾਨਸਾ ਵਿੱਚ ਦੋ ਰੋਜ਼ਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੇ ਪਹਿਲੇ ਦਿਨ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਸੂਰਜ ਪ੍ਰਕਾਸ਼ ਗੋਇਲ, ਐਡਵੋਕੇਟ ਆਰਸੀ ਗੋਇਲ ਅਤੇ ਪ੍ਰਿੰਸੀਪਲ ਵਿਨੋਦ ਰਾਣਾ ਨੇ ਜਮਾਤ 3ਵੀਂ ਤੋਂ ਨੌਵੀਂ ਅਤੇ 11ਵੀਂ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਸਮਾਗਮ ਵਿਦਿਅਕ ਅਤੇ ਸਹਿ-ਵਿਦਿਅਕ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਡੀਏਵੀ ਪ੍ਰਾਈਡ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਵੱਲੋਂ ਸਾਲ ਦੌਰਾਨ ਵਿਦਿਆਰਥੀਆਂ ਦੇ ਸਰਵਪੱਖੀ ਸ਼ਖ਼ਸੀਅਤ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਡੀਏਵੀ ਪ੍ਰਾਈਡ ਅਵਾਰਡ ਦੀ ਸ਼ੁਰੂਆਤ ਕੀਤੀ ਗਈ ਸੀ। ਡੀਏਵੀ ਪ੍ਰਾਈਡ ਐਵਾਰਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦੇਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 8ਵੀਂ ਅਤੇ 11ਵੀਂ ਜਮਾਤ ਦੇ ਵੱਖ-ਵੱਖ ਵਿਸ਼ਿਆਂ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ ਗਿਆ। ਦੂਜੇ ਦਿਨ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਨਰਸਰੀ, ਐੱਲਕੇਜੀ ਅਤੇ ਯੂਕੇਜੀ ਦੇ ਸਮੂਹ ਵਿਦਿਆਰਥੀਆਂ ਅਤੇ ਪਹਿਲੀ ਅਤੇ ਦੂਜੀ ਜਮਾਤ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।