ਡੀਏਵੀ ਸਕੂਲ ਵਿੱਚ ਧਰਤ ਦਿਵਸ ਮਨਾਇਆ
05:02 AM Apr 30, 2025 IST
ਮੂਨਕ: ਬਾਬੂ ਬ੍ਰਿਸ਼ ਭਾਨ ਡੀਏਵੀ ਪਬਲਿਕ ਸਕੂਲ ਮੂਨਕ ਵਿੱਚ ਪ੍ਰਿੰਸੀਪਲ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਧਰਤ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਨੇ ਭਾਸ਼ਣ ਦੁਆਰਾ ਵਾਤਾਵਰਨ ਨੂੰ ਸੁਰੱਖਿਅਤ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਛੇਵੀਂ ਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਈਮ ਪੇਸ਼ ਕਰਕੇ ਧਰਤੀ ਦੀ ਸੰਭਾਲ ਲਈ ਬੂਟੇ ਲਾਉਣ ਦਾ ਸੱਦਾ ਦਿੱਤਾ। ਇਸ ਤੋਂ ਬਾਅਦ ਕਿੰਡਰ ਗਾਰਡਨ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਤੋਂ ਵਿਸ਼ਵ ਧਰਤ ਦਿਵਸ ਨਾਲ ਸਬੰਧਤ ਅਲੱਗ-ਅਲੱਗ ਕਿਰਿਆਵਾਂ ਕਰਵਾਈਆਂ। ਪ੍ਰਿੰਸੀਪਲ ਅਤੇ ਕੋਆਰਡੀਨੇਟਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਤੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਾਉਣ ਲਈ ਪ੍ਰੇਰਿਆ। -ਪੱਤਰ ਪ੍ਰੇਰਕ
Advertisement
Advertisement