ਡੀਏਵੀ ਸਕੂਲ ਵਿੱਚ ਧਾਰਮਿਕ ਸਮਾਗਮ ਕਰਵਾਇਆ
05:19 AM Dec 26, 2024 IST
ਪੱਤਰ ਪ੍ਰੇਰਕ
Advertisement
ਪਾਤੜਾਂ, 25 ਦਸੰਬਰ
ਡੀਏਵੀ ਪਬਲਿਕ ਸਕੂਲ ਪਾਤੜਾਂ ਵਿੱਚ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।
Advertisement
ਸਕੂਲ ਦੇ ਸਵਾਮੀ ਵਿਵੇਕਾਨੰਦ ਹਾਊਸ ਦੇ ਅਧਿਆਪਕਾਂ ਦੀ ਦੇਖ-ਰੇਖ ਹੇਠ ਤਿਆਰ ਕੀਤੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਗਣਿਤ ਦੇ ਅਧਿਆਪਕ ਸੁਖਵਿੰਦਰ ਸਿੰਘ ਨੇ ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬ ਦੇ ਪਰਿਵਾਰਕ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਪਰੰਤ ਪੰਜਾਬੀ ਅਧਿਆਪਕਾ ਰਣਜੀਤ ਕੌਰ ਅਤੇ ਸੰਗੀਤ ਅਧਿਆਪਕਾ ਪੂਜਾ ਗਿੱਲ ਦੇ ਸਹਿਯੋਗ ਨਾਲ ਸਕੂਲ ਦੇ ਬੱਚਿਆਂ ਨੇ ਸ਼ਬਦ, ਧਾਰਮਿਕ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ। ਸਟੇਜ ਦੀ ਭੂਮਿਕਾ ਸੁਖਵਿੰਦਰ ਸਿੰਘ ਨੇ ਨਿਭਾਈ। ਸਕੂਲ ਦੇ ਪ੍ਰਿੰਸੀਪਲ ਨਵਦੀਪ ਵਸ਼ਿਸ਼ਟ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਸੇਧ ਲੈ ਕੇ ਦੇਸ਼ ਅਤੇ ਧਰਮ ਲਈ ਕੁਰਬਾਨੀ ਵਾਲਾ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ।
Advertisement