ਡੀਏਵੀ ਸਕੂਲ ਵਿੱਚ ਮਾਂ ਦਿਵਸ ਮਨਾਇਆ
05:18 AM May 16, 2025 IST
ਮੂਨਕ: ਬਾਬੂ ਬ੍ਰਿਸ਼ ਭਾਨ ਡੀ.ਏ.ਵੀ. ਪਬਲਿਕ ਸਕੂਲ, ਮੂਨਕ ਵਿੱਚ ਪ੍ਰਿੰਸੀਪਲ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਮਾਂ ਦਿਵਸ ਮਨਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੇ ਆਸ਼ਾ ਭਾਨ ਆਡੀਟੋਰੀਅਮ ਵਿੱਚ ਕੀਤਾ ਗਿਆ ਜਿਸ ਵਿੱਚ ਪ੍ਰੀ-ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਅਤੇ ਕੋ-ਆਰਡੀਨੇਟਰਾਂ ਵੱਲੋਂ ਜੋਤ ਜਗਾ ਕੇ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ (ਮਹਾਤਮਾ ਹੰਸਰਾਜ ਹਾਊਸ) ਨੇ ‘ਜਨਮ ਦੇਣ ਵਾਲੀ ਮਾਂ’ ਨਾਟਕ ਪੇਸ਼ ਕੀਤਾ ਜਿਸ ਵਿੱਚ ਆਪਣੀ ਮਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ ਗਈ। ਪ੍ਰੋਗਰਾਮ ‘ਮਾਂ ਦੀ ਦੁਨੀਆ’ ਸਿਰਲੇਖ ਹੇਠ ਕਰਵਾਇਆ ਗਿਆ ਸੀ ਜਿਸ ਵਿੱਚ ਬੱਚੇ ਦੇ ਜਨਮ ਤੋਂ ਲੈ ਕੇ ਬੁਢਾਪੇ ਤੱਕ ਦੀਆਂ ਸਾਰੀਆਂ ਅਵਸਥਾਵਾਂ ਜਨਮ, ਬਚਪਨ, ਜਵਾਨੀ ਤੇ ਬੁਢਾਪੇ ਨੂੰ ਨਾਟਕ, ਗੀਤ ਤੇ ਡਾਂਸ ਰਾਹੀਂ ਦਰਸਾਇਆ ਗਿਆ ਸੀ। -ਪੱਤਰ ਪ੍ਰੇਰਕ
Advertisement
Advertisement