ਡੀਏਵੀ ਸਕੂਲ ਵਿੱਚ ਲੋਹੜੀ ਮਨਾਈ
06:54 AM Jan 14, 2025 IST
ਗੁਰਨਾਮ ਸਿੰਘ ਚੌਹਾਨ
ਪਾਤੜਾਂ, 13 ਜਨਵਰੀ
ਡੀਏਵੀ ਪਬਲਿਕ ਸਕੂਲ ਪਾਤੜਾਂ ਵਿੱਚ ਲੋਹੜੀ ਮੌਕੇ ਸਮਾਮਗ ਕਰਵਾਇਆ ਗਿਆ। ਪ੍ਰਿੰਸੀਪਲ ਨਵਦੀਪ ਵਸ਼ਿਸ਼ਟ ਨੇ ਦੱਸਿਆ ਕਿ ਸਕੂਲ ਦੇ ਮਹਾਰਿਸ਼ੀ ਦਇਆਨੰਦ ਹਾਊਸ ਦੀ ਦੇਖ-ਰੇਖ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਕੂਲ ਦੀ ਅਧਿਆਪਿਕਾ ਸ਼ੈਲੀ ਨੇ ਲੋਹੜੀ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ। ਦਸਵੀਂ ਕਲਾਸ ਦੀ ਵਿਦਿਆਰਥਣ ਅਸ਼ਨੀਤ ਕੌਰ ਨੇ ਲੋਹੜੀ ਦੇ ਇਤਿਹਾਸਿਕ ਪਿਛੋਕੜ ਤੇ ਚਾਨਣਾ ਪਾਇਆ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਪੰਜਾਬੀ ਅਧਿਆਪਕਾ ਰਣਜੀਤ ਕੌਰ ਦੁਆਰਾ ਤਿਆਰ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਪ੍ਰਿੰਸੀਪਲ ਨਵਦੀਪ ਵਸ਼ਿਸ਼ਟ ਨੇ ਇਸ ਤਿਉਹਾਰ ਦੀ ਸਭ ਨੂੰ ਵਧਾਈ ਦਿੱਤੀ।
Advertisement
Advertisement
Advertisement