ਡੀਏਵੀ ਸਕੂਲ ਵਿੱਚ ਵਿਸਾਖੀ ਮਨਾਈ
06:50 AM Apr 13, 2025 IST
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ):
Advertisement
ਡੀਏਵੀ ਸੈਨਟੇਰੀ ਪਬਲਿਕ ਸਕੂਲ ਵਿੱਚ ਵਿਸਾਖੀ ਦੇ ਮੌਕੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। 6ਵੀਂ ਤੋਂ 8ਵੀਂ ਜਮਾਤ ਦੇ ਬੱਚਿਆਂ ਨੇ ਵਿਸਾਖੀ ਦੇ ਤਿਉਹਾਰ ਨਾਲ ਸਬੰਧਤ ਪੋਸਟਰ ਬਣਾਏ। ਪ੍ਰਿੰਸੀਪਲ ਜੀਵਨ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਮੁਕਾਬਲਿਆਂ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
Advertisement
Advertisement