ਡੀਟੀਐੱਫ ਵੱਲੋਂ ਰੋਸ ਮੁਜ਼ਾਹਰਾ
05:18 AM Apr 17, 2025 IST
ਫਿਲੌਰ: ‘ਆਪ’ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਆਗੂਆਂ ਨੇ ਇੱਥੇ ਰੋਸ ਮੁਜ਼ਾਹਰਾ ਕੀਤਾ। ਫਰੰਟ ਦੇ ਜ਼ਿਲ੍ਹਾ ਸਕੱਤਰ ਅਵਤਾਰ ਲਾਲ ਅਤੇ ਬਲਾਕ ਸਕੱਤਰ ਵਿਜੇ ਕੁਮਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ ਠੰਢੇ ਬਸਤੇ ਪਾਉਣ ਅਤੇ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਹਾਲੇ ਤੱਕ ਅਧਿਆਪਕਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਜਾਰੀ ਨਹੀਂ ਕਰ ਸਕੀ। ਉਨ੍ਹਾਂ ਆਦਰਸ਼ ਸਕੂਲ ਚਾਉਕੇ ਦੀ ਭ੍ਰਿਸ਼ਟ ਪ੍ਰਬੰਧਕੀ ਕਮੇਟੀ ਵੱਲੋਂ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਅਤੇ ਹੱਕ ਮੰਗਦੇ ਅਧਿਆਪਕਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਜਬਰੀ ਜੇਲ੍ਹੀਂ ਡੱਕਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਪ੍ਰਦੀਪ ਸਿੰਘ, ਗੁਰਜਿੰਦਰ ਕੌਰ, ਹਰਪ੍ਰੀਤ ਕੌਰ, ਰੇਖਾ ਮਹਿਤਾ, ਸੁਰਜੀਤ ਕੁਮਾਰ, ਜਸਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।- ਪੱਤਰ ਪ੍ਰੇਰਕ
Advertisement
Advertisement
Advertisement