ਡੀਟੀਸੀ ਦੀ ਬੱਸ ਨੂੰ ਅੱਗ ਲੱਗੀ
01:32 PM Feb 07, 2023 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਫਰਵਰੀ
Advertisement
ਬਾਹਰੀ ਦਿੱਲੀ ਵਿੱਚ ਦਿੱਲੀ ਟਰਾਂਸਪੋਰਟ ਵਿਭਾਗ ਦੀ ਇੱਕ ਬੱਸ ਨੂੰ ਅੱਗ ਲੱਗ ਗਈ ਤੇ ਇਸ ਦੌਰਾਨ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਲਾਡਪੁਰ ਪਿੰਡ ‘ਚ ਡੀਟੀਸੀ ਦੀ ਬੱਸ ਨੂੰ ਅੱਗ ਲੱਗਣ ਬਾਰੇ ਫਾਇਰ ਅਫਸਰ ਨੇ ਦੱਸਿਆ ਕਿ ਉਨ੍ਹਾਂ ਨੂੰ ਲਾਡਪੁਰ ਪਿੰਡ ਦੇ ਬੱਸ ਸਟੈਂਡ ਨੇੜੇ ਡੀਟੀਸੀ ਦੀ ਬੱਸ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਡੀਟੀਸੀ ਬੱਸ ਜੋ ਕਿ ਰੂਟ ਨੰਬਰ 114 (ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਤੋਂ ਕੁਤੁਬ ਘਰ) ‘ਤੇ ਚੱਲਦੀ ਹੈ ਨੂੰ ਲਾਡਪੁਰ ਬੱਸ ਸਟੈਂਡ ਨੇੜੇ ਦੁਪਹਿਰ 1.30 ਵਜੇ ਦੇ ਕਰੀਬ ਅੱਗ ਲੱਗ ਗਈ। ਕਰੀਬ ਦੋ ਘੰਟਿਆਂ ਵਿੱਚ ਅੱਗ ‘ਤੇ ਕਾਬੂ ਪਾ ਲਿਆ ਗਿਆ। ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਇਹ ਬੱਸ ਖੜ੍ਹੀ ਸੀ ਉਸ ਥਾਂ ਉਪਰੋਂ ਬਿਜਲੀ ਦੀਆਂ ਤਾਰਾਂ ਵੀ ਲੰਘ ਰਹੀਆਂ ਸਨ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਤਾਰਾਂ ਕਾਰਨ ਅੱਗ ਲੱਗੀ ਹੋ ਸਕਦੀ ਹੈ।
Advertisement
Advertisement