ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਤੇ ਐੱਸਪੀ ਵੱਲੋਂ ਚੌਕਸੀ ਦੇ ਨਿਰਦੇਸ਼

05:32 AM May 11, 2025 IST
featuredImage featuredImage
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। -ਫੋਟੋ: ਸੂਦ
ਨਿੱਜੀ ਪੱਤਰ ਪ੍ਰੇਰਕ
Advertisement

ਫ਼ਤਹਿਗੜ੍ਹ ਸਾਹਿਬ, 10 ਮਈ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪ੍ਰਸ਼ਾਸਨਿਕ ਅਤੇ ਪੁਲੀਸ ਦੇ ਅਧਿਕਾਰੀਆਂ ਨਾਲ ਇੱਥੇ ਮੀਟਿੰਗ ਵਿੱਚ ਅਫ਼ਵਾਹਾਂ ਨੂੰ ਠੱਲ ਪਾਉਣ ਲਈ ਚੌਕਸੀ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਧਿਆਨ ਵਿਚ ਆ ਰਹੇ ਹਨ ਕਿ ਕੁਝ ਸ਼ਰਾਰਤੀ ਕਿਸਮ ਦੇ ਅਨਸਰ ਜਾਣ-ਬੁੱਝ ਕੇ ਲੋਕਾਂ ’ਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਾਲੀਆਂ ‘ਫੇਕ ਨਿਊਜ਼’ ਅਤੇ ਤੱਥਹੀਣ ਸਮੱਗਰੀ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਰਹੇ ਹਨ ਜਿਸ ਨੂੰ ਸਖਤੀ ਨਾਲ ਰੋਕੇ ਜਾਣ ਦੀ ਲੋੜ ਹੈ। ਉਨ੍ਹਾਂ ਸੋਸ਼ਲ ਮੀਡੀਆ ਜਾਂ ਹੋਰ ਸਾਧਨਾਂ ਰਾਹੀ ਫ਼ੈਲਾਈਆਂ ਜਾ ਰਹੀਆਂ ਬੇਬੁਨਿਆਦ ਅਤੇ ਤੱਥਹੀਣ ਖਬਰਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲੀਸ ਨਾਲ ਲੋਕ ਹਿੱਤ ’ਚ ਕਈ ਵੀ ਜਾਣਕਾਰੀ ਸਾਂਝੀ ਕਰਨ ਦੀ ਗੱਲ ਆਖੀ।

Advertisement

ਉਨ੍ਹਾਂ ਵਟਸਐਪ ਉਤੇ ਆਣ ਵਾਲੀਆਂ ਗੈਰ-ਪ੍ਰਮਾਣਿਤ ਖਬਰਾਂ ਨੂੰ ਅੱਗੇ ਸਾਂਝਾ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਪੁਲੀਸ ਕੇਸ ਦਰਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਨੰਬਰ 01763-232838 ਸਥਾਪਤ ਕੀਤਾ ਗਿਆ ਹੈ। ਐੱਸਪੀ ਰਾਕੇਸ਼ ਕੁਮਾਰ ਯਾਦਵ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਬਿਹਤਰੀਨ ਪ੍ਰਬੰਧ ਹਨ। ਉਨ੍ਹਾਂ ਲੋਕਾਂ ਨੂੰ ਵਧੇਰੇ ਚੌਕਸੀ ਵਰਤਣ ਅਤੇ ਜਾਰੀ ਹੋਣ ਵਾਲੇ ਦਿਸ਼ਾ-ਨਿਰਦੇਸ਼ਾਂ ਅਤੇ ਐਡਵਾਇਜ਼ਰੀ ਦੀ ਪਾਲਣਾ ਕਰਨ ਦੀ ਸਲਾਹ ਦਿਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਸਮੂਹ ਉਪ ਮੰਡਲ ਮੈਜਿਸਟਰੇਟ, ਸਿਵਲ ਸਰਜ਼ਨ ਅਤੇ ਹੋਰ ਅਧਿਕਾਰੀ ਮੌਜੂਦ ਸਨ।

Advertisement