ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਤੇ ਨਿਗਮ ਕਮਿਸ਼ਨਰ ਵੱਲੋਂ ਰਾਜਿੰਦਰਾ ਝੀਲ ਦਾ ਦੌਰਾ

05:24 AM May 07, 2025 IST
featuredImage featuredImage

ਸਰਬਜੀਤ ਸਿੰਘ ਭੰਗੂ

Advertisement

ਪਟਿਆਲਾ, 6 ਮਈ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ ਸਮੇਤ ਲੋਕ ਨਿਰਮਾਣ, ਡਰੇਨੇਜ, ਮੱਛੀ ਪਾਲਣ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਜਿੰਦਰਾ ਝੀਲ ਦਾ ਦੌਰਾ ਕਰਕੇ ਇਸ ਦਾ ਲਮਕਿਆ ਕੰਮ ਮੁੜ ਸ਼ੁਰੂ ਕਰਨ ਲਈ ਟੈਂਡਰ ਲਗਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਾਣੀ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਯਤਨਸ਼ੀਲ ਹੈ, ਜਿਸ ਲਈ ਵੱਡੀ ਨਦੀ ਤੇ ਛੋਟੀ ਨਦੀ ਦਾ ਕੰਮ ਵੀ ਅੰਤਿਮ ਪੜਾਅ ਹੇਠ ਹੈ ਜਦੋਂਕਿ ਪਿੰਡਾਂ ’ਚ 1204 ਛੱਪੜਾਂ ਦੀ ਮਗਨਰੇਗਾ ਰਾਹੀਂ ਸਫ਼ਾਈ ਤੇ ਡੀ-ਵਾਟਰਿੰਗ ਦਾ ਕੰਮ ਵੀ ਜਾਰੀ ਹੈ।  ਉਨ੍ਹਾਂ ਦੱਸਿਆ ਕਿ ਰਾਜਿੰਦਰਾ ਟੈਂਕ ’ਚ ਪਾਣੀ ਪੱਕੇ ਤੌਰ ’ਤੇ ਭਰਨ ਲਈ ਨਗਰ ਨਿਗਮ ਦੇ ਨਿਗਰਾਨ ਇੰਜਨੀਅਰ ਦੀ ਅਗਵਾਈ ਹੇਠ ਗਠਿਤ ਲੋਕ ਨਿਰਮਾਣ, ਜਲ ਨਿਕਾਸ, ਮੱਛੀ ਪਾਲਣ ਵਿਭਾਗ ਤੇ ਮਾਹਰਾਂ ਦੀ ਕਮੇਟੀ ਨੂੰ ਸਰਗਰਮ ਕੀਤਾ ਗਿਆ ਹੈ। ਅਧਿਕਾਰੀਆਂ ਨੇ ਇਸ ਮੌਕੇ ਝੀਲ ਕੰਪਲੈਕਸ ਦੀ ਸੁੰਦਰਤਾ, ਸੁਰੱਖਿਆ ਤੇ ਹੋਰ ਪ੍ਰਬੰਧਾਂ ਸਮੇਤ ਝੀਲ ਕੰਪਲੈਕਸ ਨੂੰ ਸੈਲਾਨੀਆਂ ਤੇ ਸ਼ਹਿਰ ਵਾਸੀਆਂ ਲਈ ਸੈਰਗਾਹ ਵਜੋਂ ਵਿਕਸਤ ਕਰਨ ਲਈ ਚਰਚਾ ਕੀਤੀ। ਜਲ ਨਿਕਾਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਜਿੰਦਰਾ ਝੀਲ ਵਿੱਚ ਭਾਖੜਾ ਨਹਿਰ ਦਾ ਪਾਣੀ ਪਾਉਣ ਲਈ ਮਹਾਰਾਣੀ ਕਲੱਬ ਤੋਂ ਤਿੰਨ ਫੁੱਟ ਚੌੜੀ ਪੱਕੀ ਪਾਈਪਲਾਈਨ ਵਿਛਾਈ ਜਾ ਰਹੀ ਹੈ, ਕਿਉਂਕਿ ਪੁਰਾਣੀ ਪਾਈਪਲਾਈਨ ਕਈ ਥਾਵਾਂ ਤੋਂ ਟੁੱਟ ਗਈ ਸੀ ਤੇ ਦਰੱਖ਼ਤਾਂ ਦੀਆਂ ਜੜ੍ਹਾਂ ਵਿੱਚ ਆਉਣ ਕਰਕੇ ਪਾਈਪ ਬੰਦ ਹੋ ਗਈ ਸੀ। ਹੁਣ ਰਾਜਿੰਦਰਾ ਟੈਂਕ ਨੂੰ ਪੱਕੇ ਤੌਰ ’ਤੇ ਚਲਾਉਣ ਤੋਂ ਪਹਿਲਾਂ ਇਸ ਦੀ ਡੀਸਿਲਟਿੰਗ, ਆਲੇ ਦੁਆਲੇ ਸੈਰ ਲਈ ਫੁਟਪਾਥ ਬਣਾਉਣ ਤੇ ਫ਼ੁਹਾਰੇ ਚਲਾਉਣ ਦੇ ਪੱਕੇ ਪ੍ਰਬੰਧ ਕਰਨ ਲਈ ਮੁੜ ਤੋਂ ਵਿਉਂਤਬੰਦੀ ਕੀਤੀ ਗਈ ਹੈ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰਾਜਿੰਦਰਾ ਟੈਂਕ ਦੀ ਸਾਫ਼-ਸਫ਼ਾਈ ਪੱਕੇ ਤੌਰ ’ਤੇ ਕੀਤੇ ਜਾਣ ਸਮੇਤ ਇਸ ਨੂੰ ਸੈਲਾਨੀਆਂ ਤੇ ਸ਼ਹਿਰ ਵਾਸੀਆਂ ਲਈ ਸਥਾਈ ਤੌਰ ’ਤੇ ਇੱਕ ਸੁੰਦਰ ਸੈਰਗਾਹ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਰਾਨ ਇੰਜਨੀਅਰ ਹਰਕਿਰਨ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਪਿਯੂਸ਼ ਅਗਰਵਾਲ, ਜਲ ਨਿਕਾਸ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ, ਮੱਛੀ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਕਰਮਜੀਤ ਸਿੰਘ, ਬਾਗਬਾਨੀ ਵਿੰਗ ਦੇ ਕਾਰਜਕਾਰੀ ਇੰਜੀਨੀਅਰ ਸੁਰਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement