ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਨੇ ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਦੀਆਂ ਸਮੱਸਿਆਵਾਂ ਸੁਣੀਆਂ

07:48 AM Sep 14, 2024 IST

ਪੱਤਰ ਪ੍ਰੇਰਕ
ਮਾਨਸਾ, 13 ਸਤੰਬਰ
ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਫਰੀਡਮ ਫਾਈਟਰ ਉਤਰਅਧਿਕਾਰੀ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਸਡੀਐੱਮ ਨਿਤੇਸ਼ ਕੁਮਾਰ ਜੈਨ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਕੌਮ ਦਾ ਸਰਮਾਇਆ ਹੁੰਦੇ ਹਨ, ਜੋ ਦੇਸ਼ ਹਿਤ ਲਈ ਜੂਝਦੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਲਿਖ਼ਤੀ ਤੌਰ ’ਤੇ ਪ੍ਰਾਪਤ ਕਰ ਕੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਜਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਉਹ ਆਪਣੀਆਂ ਮੰਗਾਂ ਲਈ ਪਿਛਲੇ ਲੰਮੇ ਸਮੇਂ ਸੰਘਰਸ਼ ਕਰਦੇ ਆ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਸੀ। ਇਸ ਮੌਕੇ ਸੂਬਾ ਪ੍ਰਧਾਨ ਚਤਿੰਨ ਸਿੰਘ, ਭਰਪੂਰ ਸਿੰਘ ਰੰਘੜਿਆਲ, ਰਘਵੀਰ ਸਿੰਘ ਜਟਾਣਾ, ਪਿਆਰਾ ਸਿੰਘ ਜੋਗਾ, ਜਗਸੀਰ ਸਿੰਘ, ਸੁਖਦੀਪ ਸਿੰਘ ਰੱਲਾ ਅਤੇ ਲਖਵਿੰਦਰ ਸਿੰਘ ਵੀ ਮੌਜੂਦ ਸਨ।

Advertisement

Advertisement