ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

05:24 AM Mar 12, 2025 IST
featuredImage featuredImage
ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੀ ਹੋਈ ਡੀਸੀ ਪ੍ਰੀਤੀ ਯਾਦਵ।

ਸਰਬਜੀਤ ਸਿੰਘ ਭੰਗੂ

Advertisement

ਪਟਿਆਲਾ, 11 ਮਾਰਚ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ 9 ਲੱਖ 60 ਹਜ਼ਾਰ ਮੀਟ੍ਰਿਕ ਟਨ ਤੋਂ ਵੀ ਵੱਧ ਕਣਕ ਮੰਡੀਆਂ ’ਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕਰਦਿਆਂ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਬਤ ਅਧਿਕਾਰੀਆਂ ਪਾਸੋਂ ਜਾਣਕਾਰੀ ਲਈ ਅਤੇ ਸਾਰੇ ਪ੍ਰਬੰਧਾਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ’ਚ ਏਡੀਸੀ (ਜ) ਈਸ਼ਾ ਸਿੰਗਲ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏਡੀਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਤੇ ਐੱਸਡੀਐੱਮ ਨਾਭਾ ਡਾ. ਇਸਮਿਤ ਵਿਜੈ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਸਟੋਰੇਜ ਸਮੇਤ ਕਰੇਟ ਆਦਿ ਦੇ ਪ੍ਰਬੰਧ ਤੁਰੰਤ ਪੂਰੇ ਕਰਨ ਅਤੇ ਜਿਹੜੇ ਟੈਂਡਰ ਲਗਾਏ ਜਾਣੇ ਹਨ, ਉਨ੍ਹਾਂ ਦਾ ਕੰਮ ਵੀ ਹੁਣ ਤੋਂ ਹੀ ਮੁਕੰਮਲ ਕਰ ਲਿਆ ਜਾਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਮਾਰਕਫੈਡ ਤੋਂ ਸੰਜੀਵ ਸ਼ਰਮਾ ਤੇ ਵੇਅਰ ਹਾਊਸ ਤੋਂ ਨਿਰਮਲ ਸਿੰਘ ਆਦਿ ਹਾਜ਼ਰ ਸਨ।

Advertisement
Advertisement