ਡੀਸੀ ਵੱਲੋਂ ਚੰਡੀਗੜ੍ਹ ਦੇ ਸੈਨਿਕ ਭਲਾਈ ਦਫ਼ਤਰ ਦਾ ਦੌਰਾ
05:41 AM Apr 06, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਪਰੈਲ
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਸ਼ਹਿਰ ਦੇ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਦਾ ਦੌਰਾ ਕੀਤਾ। ਇਸ ਦੌਰਾਨ ਜ਼ਿਲ੍ਹਾ ਸੈਨਿਲ ਭਲਾਈ ਅਫ਼ਸਰ ਕਰਨਲ ਐੱਚਐੱਸ ਘੁੰਮਣ (ਸੇਵਾਮੁਕਤ) ਨੇ ਡਿਪਟੀ ਕਮਿਸ਼ਨਰ ਨੂੰ ਸੈਨਿਕ ਭਲਾਈ ਦਫ਼ਤਰ ਦੇ ਕੰਮਕਾਜ ਬਾਰੇ ਜਾਣੂੰ ਕਰਵਾਇਆ। ਕਰਨਲ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਬਕਾ ਸੈਨਿਕਾਂ, ਸੈਨਿਕਾਂ ਦੀਆਂ ਵਿਧਵਾਵਾਂ ਅਤੇ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ ਚਲਾਈਆਂ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਇਸ ਦੌਰਾਨ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਨੇ ਡਿਪਟੀ ਕਮਿਸ਼ਨਕ ਨੂੰ ਦਫ਼ਤਰ ਦੀਆਂ ਕੁਝ ਲੋੜਾਂ ਬਾਰੇ ਵੀ ਚਾਨਣਾ ਪਾਇਆ, ਜਿਸ ’ਤੇ ਡੀਸੀ ਨੇ ਪੂਰਾ ਕਰਨ ਦਾ ਭਰੋਸਾ ਦਿੱਤਾ। ਸ੍ਰੀ ਘੁੰਮਣ ਨੇ ਕਿਹਾ ਕਿ ਡੀਸੀ ਦੀ ਪ੍ਰਵਾਨਗੀ ਮਗਰੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਬਣਦੀ ਸਹਾਇਤੀ ਰਾਸ਼ੀ ਦੇ ਦਿੱਤੀ ਹੈ।
Advertisement
Advertisement