ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਪਿੰਡ ਚੀਮਾ ਵਿੱਚ ਮਨਰੇਗਾ ਅਧੀਨ ਵਿਕਾਸ ਕੰਮਾਂ ਦਾ ਜਾਇਜ਼ਾ

07:15 AM Apr 13, 2025 IST
featuredImage featuredImage
ਪਿੰਡ ਚੀਮਾ ਵਿੱਚ ਮਨਰੇਗਾ ਕੰਮ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਟੀ.ਬੈਨਿਥ।
ਲਖਵੀਰ ਸਿੰਘ ਚੀਮ
Advertisement

ਮਹਿਲ ਕਲਾਂ, 12 ਅਪਰੈਲ

 

Advertisement

ਹਲਕੇ ਦੇ ਪਿੰਡ ਚੀਮਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਟੀ.ਬੈਨਿਥ ਵਲੋਂ ਦੌਰਾ ਕਰਕੇ ਮਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਮਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ। ਡਿਪਟੀ ਕਮਿਸ਼ਨਰ ਵੱਲੋਂ ਮਨਰੇਗਾ ਮਜ਼ਦੂਰਾਂ ਦੀ ਹਾਜ਼ਰੀ ਚੈੱਕ ਕੀਤੀ ਗਈ। ਉਨ੍ਹਾਂ ਨੂੰ ਉਜਰਤ ਸਮੇਂ ਸਿਰ ਮਿਲਣ, ਕੰਮ ਦੇ ਦਿਨਾਂ, ਪੀਣ ਵਾਲੇ ਪਾਣੀ ਦੀ ਸਹੂਲਤ ਬਾਰੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਏਪੀਓਜ਼ ਨੂੰ ਹਦਾਇਤ ਕੀਤੀ ਕਿ ਮਨਰੇਗਾ ਅਧੀਨ ਮਜ਼ਦੂਰਾਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜੇ ਜਾਣ। ਇਸ ਮੌਕੇ ਇਸ ਮੌਕੇ ਬੀਡੀਪੀਓ ਜਗਰਾਜ ਸਿੰਘ, ਆਈਟੀ ਮੈਨੇਜਰ (ਮਨਰੇਗਾ) ਮਨਦੀਪ ਕੁਮਾਰ ਬਾਂਸਲ, ਸਰਪੰਚ ਮਲੂਕ ਸਿੰਘ ਧਾਲੀਵਾਲ, ਜਸਵੀਰ ਸਿੰਘ ਮਾਹੀ ਤੋਂ ਇਲਾਵਾ ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।

 

 

 

Advertisement