ਡੀਸੀ ਵੱਲੋਂ ਰਜਿਸਟਰਾਰ ਦਫਤਰਾਂ ਦਾ ਜਾਇਜ਼ਾ
05:42 AM May 21, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਮਈ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਜਿਸਟਰਾਰ ਦਫਤਰਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ, ਐੱਸਡੀਐੱਮ ਗੁਰਸਿਮਰਨ ਸਿੰਘ ਢਿੱਲੋ, ਜ਼ਿਲਾ ਮਾਲ ਅਫਸਰ ਨਵਕੀਰਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਰਜਿਸਟਰਾਰ ਦਫਤਰਾਂ ਵਿੱਚ ਲੋਕਾਂ ਦੀ ਸੁਵਿਧਾ ਅਤੇ ਰਜਿਸਟਰੀਆਂ ਦੇ ਕੰਮ ਨੂੰ ਸੁਖਾਲਾ ਕਰਨ ਲਈ ਸਾਰੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਸ ਅਨੁਸਾਰ ਕੁਝ ਜ਼ਰੂਰੀ ਤਬਦੀਲੀਆਂ ਕਰਨ ਲਈ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਜਿਸਟਰਾਰ ਦਫਤਰਾਂ ਵਿੱਚ ਲੋਕਾਂ ਨੂੰ ਘੱਟ ਤੋਂ ਘੱਟ ਸਮਾਂ ਲੱਗੇ, ਉਹਨਾਂ ਦੀ ਵਾਰੀ ਦਿੱਤੇ ਹੋਏ ਸਮੇਂ ਅਨੁਸਾਰ ਆਵੇ ਅਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੇ ਬੈਠਣ ਲਈ ਖਾਸ ਪ੍ਰਬੰਧ ਹੋਣ ਨੂੰ ਯਕੀਨੀ ਬਣਾਇਆ ਜਾਵੇ।
Advertisement
Advertisement