ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਅ ਬਾਰੇ ਕੀਤਾ ਜਾਗਰੂਕ
06:00 AM May 09, 2025 IST
ਖੇਤਰੀ ਪ੍ਰਤੀਨਿਧ
ਲੁਧਿਆਣਾ 8 ਮਈ
ਡੇਗੂ ਅਤੇ ਚਿਕਨਗੁਨੀਆ ਦੀ ਬਿਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਮੁਹਿੰਮ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਆਦੇਸ਼ਾਂ ਹੇਠ ਚੱਲ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਡੇਗੂ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਟੀਮਾਂ ਵੱਲੋਂ ਘਰ-ਘਰ ਜਾ ਕੇ ਮੱਛਰ ਪੈਦਾ ਹੋਣ ਤੋ ਰੋਕਣ ਲਈ ਵਿਸ਼ੇਸ਼ ਚੈਕਿੰਗ ਕੀਤੀ ਜਾਂ ਰਹੀ ਹੈ ਤੇ ਜਿੱਥੇ ਵੀ ਲਾਰਵਾ ਮਿਲਦਾ ਹੈ, ਉਸ ਨੂੰ ਮੌਕੇ ’ਤੇ ਨਸ਼ਟ ਕੀਤਾ ਜਾਂਦਾ ਹੈ।
Advertisement
Advertisement