ਡੇਂਗੂ ’ਤੇ ਵਾਰ ਮੁਹਿੰਮ ਤਹਿਤ ਕੀਤਾ ਜਾਗਰੂਕ
05:15 AM Jun 14, 2025 IST
ਮਾਛੀਵਾੜਾ: ਸੀਐੱਚਸੀ ਮਾਛੀਵਾੜਾ ਸਾਹਿਬ ਅਧੀਨ ਆਉਂਦੇ ਸਿਹਤ ਕੇਂਦਰਾਂ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਗਈਆਂ। ਐੱਸਐੱਮਓ ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਅੱਜ ਮਠਿਆਈ ਦੀਆਂ ਦੁਕਾਨਾਂ, ਮੈਰਿਜ ਪੈਲੇਸ ਤੇ ਖਾਧ ਪਦਾਰਥਾਂ ਵਾਲੀਆਂ ਦੁਕਾਨਾਂ ’ਤੇ ਜਾ ਕੇ ਜਾਂਚ ਕੀਤੀ ਤੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਪਰਦੀਪ ਸਿੰਘ ਬਲਾਕ ਐਜੂਕੇਟਰ, ਪਰਮਵੀਰ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜਰ ਮੇਲ, ਗਿਆਨ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement