ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਂਗੂ ਫੈਲਣ ਤੋਂ ਰੋਕਣ ਵਿੱਚ ਲੋਕਾਂ ਦਾ ਸਹਿਯੋਗ ਜ਼ਰੂਰੀ: ਨਾਗਰਾ

05:56 AM May 18, 2025 IST
featuredImage featuredImage
ਡੇਂਗੂ ਸਬੰਧੀ ਜਾਗਰੂਕਤਾ ਪ੍ਰੋਗਰਾਮ ’ਚ ਹਿੱਸਾ ਲੈਂਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ।

ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਮਈ
ਸਿਹਤ ਵਿਭਾਗ ਬਲਾਕ ਕੌਲੀ ਵੱਲੋਂ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੈਗਾ ਮੁਹਿੰਮ ਤਹਿਤ ਪਟਿਆਲਾ ਸ਼ਹਿਰ ਦੇ ਨਾਲ ਲੱਗਦੀਆਂ ਕਲੋਨੀਆਂ ਸਣੇ ਵੱਖ-ਵੱਖ ਪਿੰਡਾਂ ਤੇ ਸਕੂਲਾਂ ਵਿੱਚ ਵੀ ਜਾਗਰੂਕਤਾ ਗਤੀਵਿਧੀਆਂ ਚਲਾਈਆਂ। ਕੌਲੀ ਦੇ ਐੱਸਐੱਮਓ ਡਾ. ਗੁਰਪ੍ਰੀਤ ਸਿੰਘ ਨਾਗਰਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਇਕ ਵਾਇਰਲ ਬਿਮਾਰੀ ਹੈ, ਜੋ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ, ਜੋ ਰੁਕੇ ਹੋਏ ਸਾਫ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ। ਇਸ ਮੁਹਿੰਮ ਦਾ ਕੇਂਦਰ ਜ਼ਿਲ੍ਹੇ ਨੂੰ ਮੱਛਰਾਂ ਤੋਂ ਮੁਕਤ ਕਰਨ ’ਤੇ ਕੇਂਦਰਿਤ ਹੈ ਤਾਂ ਜੋ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਾਥ ਦੇਣ।
ਇਸ ਮੌਕੇ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ, ਬਲਾਕ ਐਕਸਟੈਂਸ਼ਨ ਐਜੂਕੇਟਰ ਸੁਖਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਦੌਰਾਨ ਤੇਜ਼ ਬੁਖਾਰ, ਸਿਰ ਦਰਦ, ਚਮੜੀ ਤੇ ਲਾਲ ਨਿਸ਼ਾਨ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜ੍ਹਿਆਂ ਅਤੇ ਨੱਕ ਵਿੱਚ ਖੂਨ ਦਾ ਵਗਣਾ ਆਦਿ ਲੱਛਣ ਦੇਖੇ ਜਾ ਸਕਦੇ ਹਨ। ਉਨ੍ਹਾ ਦਾ ਕਹਿਣਾ ਸੀ ਕਿ ਡੇਂਗੂ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲ਼ੇ ਕੱਪੜੇ ਪਾਏ ਜਾਣ। ਉਨ੍ਹਾਂ ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਾ ਰੱਖਣ ਦੀ ਸਲਾਹ ਵੀ ਦਿੱਤੀ।

Advertisement

ਰਾਸ਼ਟਰੀ ਡੇਂਗੂ ਦਿਵਸ ਮੌਕੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ

ਸੰਗਰੂਰ(ਗੁਰਦੀਪ ਸਿੰਘ ਲਾਲੀ): ਸਿਵਲ ਸਰਜਨ ਡਾ. ਸੰਜੇ ਕਾਮਰਾ ਦੀ ਅਗਵਾਈ ਹੇਠ ਰਾਸ਼ਟਰੀ ਡੇਂਗੂ ਦਿਵਸ ਮੌਕੇ ਸਥਾਨਕ ਨਰਸਿੰਗ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਉਪਾਸਨਾ ਬਿੰਦਰਾ ਨੇ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਕਰਨੈਲ ਸਿੰਘ ਨੇ ਡੇਂਗੂ ਤੋਂ ਬਚਾਅ ਦੇ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਕੂਲਰਾਂ ਅਤੇ ਫ਼ਰਿੱਜਾਂ ਦੀਆਂ ਟਰੇਆਂ ਨੂੰ ਖ਼ਾਲੀ ਕਰ ਕੇ ਹਫ਼ਤੇ ਵਿੱਚ ਇੱਕ ਵਾਰ ਲਾਜ਼ਮੀ ਸੁਕਾਓ। ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਵੇ। ਇਸ ਮੌਕੇ ਡਾ. ਅਕਾਂਕਸ਼ਾ ਮਹਾਜਨ, ਡਾ. ਆਰਿਸ ਸਡਾਨਾ, ਪ੍ਰਿੰਸੀਪਲ ਸੁਰਿੰਦਰ ਕੌਰ, ਐਸ ਆਈ ਸਤੀਸ਼ ਕੁਮਾਰ, ਦੁਰਗਾ ਪ੍ਰਸ਼ਾਦ, ਰਾਮ ਲਾਲ ਸਿੰਘ, ਯਾਦਵਿੰਦਰ ਸਿੰਘ, ਅਮਨਦੀਪ ਸਿੰਘ, ਅਕਰਮ, ਬਲਜਿੰਦਰ ਸਿੰਘ, ਸਮੂਹ ਮ ਪ ਹ ਵ (ਫੀ),ਆਸ਼ਾ,ਐਂਟੀ ਲਾਰਵਾ ਸਟਾਫ,ਨਰਸਿੰਗ ਸਟਾਫ, ਨਰਸਿੰਗ ਸਿਖਿਆਰਥਣਾਂ ਅਤੇ ਬਰੀਡ ਚੈੱਕਰ ਹਾਜ਼ਰ ਸਨ।

Advertisement

Advertisement