ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਅਰੀਆਂ ਤਬਦੀਲ ਹੋਣ ਨਾਲ ਸੀਵਰੇਜ ਜਾਮ ਤੋਂ ਮਿਲੇਗੀ ਰਾਹਤ: ਕੋਹਲੀ

05:58 AM May 10, 2025 IST
featuredImage featuredImage
ਵਿਧਾਇਕ ਅਜੀਤਪਾਲ ਕੋਹਲੀ ਡੇਅਰੀ ਪ੍ਰਾਜੈਕਟ ਅਬਲੋਵਾਲ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰਦੇ ਹੋਏ। ਮੇਅਰ ਕੁੰਦਨ ਗੋਗੀਆ ਵੀ ਨਾਲ ਹਨ।
ਸਰਬਜੀਤ ਸਿੰਘ ਭੰਗੂ
Advertisement

ਪਟਿਆਲਾ, 9 ਮਈ

ਪਟਿਆਲਾ ਦੇ ਵਿਧਾਇਕ ਅਜੀਤਪਾਲ ਕੋਹਲੀ ਨੇ ਆਖਿਆ ਕਿ ਸ਼ਹਿਰ ਵਿੱਚੋਂ ਹਰ ਹਾਲਤ ’ਚ ਡੇਅਰੀਆਂ ਤਬਦੀਲ ਕੀਤੀਆਂ ਜਾਣਗੀਆਂ ਅਤੇ ਸ਼ਹਿਰ ਵਾਸੀਆਂ ਨੂੰ ਸੀਵਰੇਜ ਜਾਮ ਤੋਂ ਰਾਹਤ ਦਿਵਾਈ ਜਾਵੇਗੀ। ਇਹ ਪ੍ਰਗਟਾਵਾ ਉਨ੍ਹਾਂ ਅੱਜ ਇੱਥੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਅਬਲੋਵਾਲ ਬਾਰੇ ਮੇਅਰ ਕੁੰਦਨ ਗੋਗੀਆ, ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ ਤੇ ਸੰਯੁਕਤ ਕਮਿਸ਼ਨਰ ਬਬਨਦੀਪ ਵਾਲੀਆ ਨੂੰ ਨਾਲ ਲੈ ਕੇ ਡੇਅਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੀਤਾ।

Advertisement

ਡੇਅਰੀ ਮਾਲਕਾਂ ਨੂੰ ਸ਼ਹਿਰ ਵਿੱਚੋਂ ਡੇਅਰੀਆਂ ਇਸ ਪ੍ਰਾਜੈਕਟ ਵਿੱਚ ਤਬਦੀਲ ਕਰਨ ਲਈ ਜ਼ੋਰ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਸਰਕਾਰ ਡੇਅਰੀ ਕਿੱਤੇ ਨੂੰ ਹੋਰ ਵਧਾਉਣ ਲਈ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 20 ਕਰੋੜ ਦੀ ਲਾਗਤ ਨਾਲ 21.26 ਏਕੜ ਵਿੱਚ ਬਣਾਇਆ ਗਿਆ ਇਹ ਪ੍ਰਾਜੈਕਟ ਜਿੱਥੇ ਸ਼ਹਿਰ ਦੀ ਸਾਫ਼ ਸਫਾਈ ਤੇ ਸੀਵਰੇਜ ਨੂੰ ਬੰਦ ਹੋਣ ਤੋਂ ਰੋਕਣ ’ਚ ਸਹਾਈ ਹੋਵੇਗਾ ਉਥੇ ਹੀ ਡੇਅਰੀ ਮਾਲਕਾਂ ਦੇ ਧੰਦੇ ਨੂੰ ਹੋਰ ਵਿਕਸਤ ਹੋਣ ਵਿੱਚ ਵੀ ਸਹਾਇਤਾ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਬੈਂਕਾਂ ਨਾਲ ਰਾਬਤਾ ਕਰਵਾ ਕੇ ਡੇਅਰੀ ਮਾਲਕਾਂ ਨੂੰ ਸ਼ੈਡ ਉਸਾਰੀ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਬਿਨ੍ਹਾਂ ਕਿਸੇ ਬੈਂਕ ਗਾਰੰਟੀ ਦਿਵਾਉਣ ਦਾ ਵੀ ਪ੍ਰਬੰਧ ਕੀਤਾ, ਹੋਰ ਡੇਅਰੀ ਮਾਲਕ ਕੀ ਚਾਹੁੰਦੇ ਹਨ?, ਇਸ ਲਈ ਹੁਣ ਉਨ੍ਹਾਂ ਨੂੰ ਹਰ ਹਾਲ ਡੇਅਰੀਆਂ ਸ਼ਹਿਰ ਵਿੱਚੋਂ ਤਬਦੀਲ ਕਰਨੀਆਂ ਹੀ ਪੈਣਗੀਆਂ।

ਵਿਧਾਇਕ ਕੋਹਲੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਅਰੀ ਪ੍ਰਾਜੈਕਟ ਨੂੰ ਤੁਰੰਤ ਚਲਾਉਣ ਲਈ ਸਾਰੇ ਮਸਲੇ ਮਿਥੇ ਸਮੇਂ ਦੇ ਅੰਦਰ-ਅੰਦਰ ਹੱਲ ਕੀਤੇ ਜਾਣ। ਮੀਟਿੰਗ ’ਚ ਡੇਅਰੀ ਯੂਨੀਅਨ ਦੇ ਨੁਮਾਇੰਦੇ, ਨਗਰ ਨਿਗਮ ਦੇ ਅਧਿਕਾਰੀ ਹਰਕਿਰਨ ਸਿੰਘ, ਗੁਰਪ੍ਰੀਤ ਵਾਲੀਆ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Advertisement