ਡੈਮੋਕ੍ਰੈਟਿਕ ਟੀਚਰਜ਼ ਫਰੰਟ ਦਾ ਕੈਲੰਡਰ ਜਾਰੀ
05:34 AM Jan 11, 2025 IST
ਲਹਿਰਾਗਾਗਾ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਬਲਾਕ ਲਹਿਰਾਗਾਗਾ ਦੀ ਬਲਾਕ ਕਮੇਟੀ ਦੀ ਮੀਟਿੰਗ ਬਲਾਕ ਪ੍ਰਧਾਨ ਮਨੋਜ ਕੁਮਾਰ ਤੇ ਮੀਤ ਪ੍ਰਧਾਨ ਰਮਨ ਗੋਇਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਆਗੂਆਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਦੇ ਹੱਕ ਵਿੱਚ ਅਮਨ ਅਰੋੜਾ ਦੀ ਕੋਠੀ ਅੱਗੇ ਰੈਲੀ ਕੀਤੀ ਜਾਵੇਗੀ। ਇਸ ਦੌਰਾਨ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਨਵੇਂ ਸਾਲ 2025 ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਸਟੇਟ ਕਮੇਟੀ ਮੈਂਬਰ ਮੇਘ ਰਾਜ, ਬਲਾਕ ਖਜ਼ਾਨਚੀ ਅਸ਼ਵਨੀ ਕੁਮਾਰ, ਪ੍ਰਿੰਸ ਗੋਇਲ , ਤਰੁਣ ਕੁਮਾਰ ਤੇ ਮੀਤ ਪ੍ਰਧਾਨ ਰਮਨ ਗੋਇਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement